ਸ਼ਨੀਵਾਰ ਅਤੇ ਐਤਵਾਰ ਨੂੰ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ ਮੌਸਮ ਦਾ ਰੂਪ ਵੀ ਬਦਲ ਗਿਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ ਪੰਜਾਬ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਨਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬਿਜਲੀ ਗੁੱਲ ਰਹੇਗੀ।
ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ ਪਰ ਇਸ ਦੌਰਾਨ ਬੱਦਲ ਛਾਏ ਰਹਿਣਗੇ, 4 ਜ਼ਿਲ੍ਹਿਆਂ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਇਸ ਦੇ ਨਾਲ ਹੀ ਕੱਲ੍ਹ ਤੋਂ ਪੂਰੇ ਸੂਬੇ ਵਿੱਚ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 19 ਅਪ੍ਰੈਲ ਤੱਕ ਕੋਈ ਅਲਰਟ ਨਹੀਂ ਹੈ। ਜਨਵਰੀ ਤੋਂ ਹੁਣ ਤੱਕ ਮੌਸਮ ਚਾਰ ਵਾਰ ਬਦਲ ਚੁੱਕਾ ਹੈ।