ਖਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਥੇ ਇਕ ਮਿੰਨੀ ਬੱਸ ਪਲਟ ਗਈ। ਹਾਦਸਾ ਊਧਮਪੁਰ ਜ਼ਿਲ੍ਹੇ ਵਿਚ ਵਾਪਰਿਆ, ਜਿਤੇ ਕਰੀਮਚੀ ਇਲਾਕੇ ਵਿਚ ਇਕ ਮਿੰਨੀ ਬੱਸ ਸੜਕ ’ਤੇ ਪਲਟ ਗਈ। ਜਿਸ ਵਿਚ ਸਕੂਲੀ ਵਿਦਿਆਰਥੀਆਂ ਸਮੇਤ ਕੁੱਲ 13 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਡਰਾਈਵਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ
ਮਿੰਨੀ ਬੱਸ ਕਰੀਮਚੀ ਤੋਂ ਊਧਮਪੁਰ ਵੱਲ ਆ ਰਹੀ ਸੀ, ਜਦੋਂ ਅਚਾਨਕ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ, ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ’ਤੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।ਚਸ਼ਮਦੀਦਾਂ ਅਤੇ ਜ਼ਖਮੀਆਂ ਦੇ ਅਨੁਸਾਰ, ਬੱਸ ਨੇ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਦਾਖਲ
ਸਥਾਨਕ ਲੋਕ ਅਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੇ ਤੇ ਰਾਹਤ ਕਾਰਜ ਸ਼ੁਰੂ ਕੀਤਾ। ਸਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਜੀ.ਐਮ.ਸੀ. ਊਧਮਪੁਰ ਲਿਜਾਇਆ ਗਿਆ। ਇਸ ਦੇ ਨਾਲ ਹੀ ਚਾਲਕ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਵਿਸ਼ੇਸ਼ ਨਿਗਰਾਨੀ ਹੇਠ ਰੱਖਿਆ ਗਿਆ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।