ਆਮ ਆਦਮੀ ਪਾਰਟੀ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਸ਼ਨੀਵਾਰ ਨੂੰ ਜਲੰਧਰ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੇ ਪੁਨਰ ਨਿਰਮਾਣ ਲਈ 11 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਵਿੱਚ ਡਾ.ਬੀ.ਆਰ.ਅੰਬੇਡਕਰ ਚੌਂਕ ਤੋਂ ਨਕੋਦਰ ਨੂੰ ਜਾਣ ਵਾਲੀ ਸੜਕ ਅਤੇ ਕੂਲ ਰੋਡ ਸ਼ਾਮਲ ਹਨ।
ਡਾ.ਬੀ.ਆਰ.ਅੰਬੇਦਕਰ ਚੌਕ ਤੋਂ ਨਗਰ ਨਿਗਮ ਦੀ ਹੱਦ ਤੱਕ ਕਰੀਬ 5 ਕਿਲੋਮੀਟਰ ਦੀ ਸੜਕ ’ਤੇ ਕਰੀਬ 10 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਤਿੰਨ ਮਹੀਨੇ ਪਹਿਲਾਂ ਪਾਸ ਹੋਈ ਸੀ ਗਰਾਂਟ
ਇਸ ਸੜਕ ਨੂੰ ਬਣਾਉਣ ਲਈ ਕਰੀਬ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਫੰਡ ਵਿੱਚੋਂ ਗਰਾਂਟ ਪਾਸ ਕੀਤੀ ਗਈ ਸੀ। ਜਿਸ ਤੋਂ ਬਾਅਦ 3 ਮਹੀਨਿਆਂ ਦੀ ਪ੍ਰਕਿਰਿਆ ਤੋਂ ਬਾਅਦ ਕੰਮ ਦੀ ਸ਼ੁਰੂਆਤ ਵਜੋਂ ਅੱਜ ਇਸ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਮੰਤਰੀ ਨੇ 9 ਮਹੀਨਿਆਂ ਤੋਂ ਟੁੱਟੀ ਕੂਲ ਰੋਡ ਸੜਕ ਦੇ ਪੁਨਰ ਨਿਰਮਾਣ ਦਾ ਵੀ ਉਦਘਾਟਨ ਕੀਤਾ।
ਇਨ੍ਹਾਂ ਦੋਵਾਂ ਸੜਕਾਂ ’ਤੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਸੀ। ਇਸ ਤੋਂ ਬਾਅਦ ਅੱਜ ਪਾਣੀ ਦੀ ਪਾਈਪ ਲਾਈਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਇਨ੍ਹਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ, ਰਾਜਵਿੰਦਰ ਕੌਰ ਥੇਡਾ, ਅੰਮ੍ਰਿਤਪਾਲ ਸਿੰਘ, ਨਗਰ ਨਿਗਮ ਕਮਿਸ਼ਨਰ ਰਿਸ਼ੀਪਾਲ ਸਿੰਘ, ਰਜਿਨਸ਼ ਡੋਗਰਾ (SE), ਰਾਜਨ ਅੰਗੁਰਾਲ ਹਾਜ਼ਰ ਸਨ।