ਦੇਸ਼ ਭਰ 'ਚ ਭਲਕੇ (7 ਨਵੰਬਰ) ਨੂੰ ਛੱਠ ਪੂਜਾ ਦਾ ਤਿਉਹਾਰ ਮਨਾਇਆ ਜਾਵੇਗਾ। ਜਿਸ ਦੇ ਚੱਲਦਿਆਂ ਵਿਧਾਇਕ ਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਦੀ ਰਹਿੰਦ-ਖੂੰਹਦ ਦਾ ਨਿਰੀਖਣ ਕਰਨ ਪਹੁੰਚੇ। ਉਨ੍ਹਾਂ ਨਿਗਮ ਕਮਿਸ਼ਨਰ ਗੌਤਮ ਜੈਨ ਨੂੰ ਮੌਕੇ ’ਤੇ ਬੁਲਾ ਕੇ ਲੋਕਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਕਿਹਾ।
ਸਾਰਿਆਂ ਨੂੰ ਦਿੱਤੀ ਵਧਾਈ
ਇਸ ਦੌਰਾਨ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਿਆਂ 'ਚ ਵੀ ਛੱਠ ਮਈਆ ਦਾ ਤਿਉਹਾਰ ਮਨਾਇਆ ਜਾਂਦਾ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ। ਭਗਤ ਨੇ ਕਿਹਾ ਕਿ ਨਹਿਰ ਦੀ ਸਫ਼ਾਈ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇੱਥੇ ਸਟਰੀਟ ਲਾਈਟਾਂ ਦੀ ਮੁਰੰਮਤ ਵੀ ਕਰਵਾਈ ਜਾਵੇਗੀ।
ਸਾਰੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ
ਇਸ ਦੇ ਨਾਲ ਹੀ ਮੰਤਰੀ ਨੇ ਭਰੋਸਾ ਦਿੱਤਾ ਕਿ ਛੱਠ ਪੂਜਾ ਸਾਰਿਆਂ ਲਈ ਤਿਉਹਾਰ ਹੈ। ਲੋਕਾਂ ਦੀਆਂ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ । ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਨਹਿਰ ਨੇੜੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।
ਸ਼ਾਮ ਤੱਕ ਤਿਆਰੀਆਂ ਹੋਣਗੀਆਂ ਮੁਕੰਮਲ
ਇਸ ਦੌਰਾਨ ਕਮਿਸ਼ਨਰ ਗੌਤਮ ਜੈਨ ਨੇ ਕਿਹਾ ਕਿ ਅਸੀਂ ਪਹਿਲ ਦੇ ਆਧਾਰ 'ਤੇ ਲੋਕਾਂ ਲਈ ਪ੍ਰਬੰਧ ਕਰਾਂਗੇ। ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ।