ਖਬਰਿਸਤਾਨ ਨੈੱਟਵਰਕ- ਯੂ ਪੀ ਦੇ ਮੇਰਠ ਵਿਚ ਇਲਾਜ ਲਈ ਹਸਪਤਾਲ ਵਿਚ ਦਾਖਲ ਇਕ ਨਾਬਾਲਗਾ ਨਾਲ ਦੁਸ਼ਕਰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਮੈਡੀਕਲ ਕਾਲਜ ਵਿੱਚ 13 ਸਾਲਾ ਨਾਬਾਲਗਾ ਨਾਲ ਰੇਪ ਦੀ ਘਟਨਾ ਵਾਪਰੀ। ਦੋਸ਼ੀ ਨੌਜਵਾਨ ਰੋਹਿਤ 'ਤੇ ਉਸ ਕਿਸ਼ੋਰ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ, ਜਿਸਦਾ ਭਰਾ ਆਰਥੋਪੀਡਿਕ ਵਿਭਾਗ ਦੇ ਵਾਰਡ ਵਿੱਚ ਦਾਖਲ ਸੀ।
ਮਾਮਲਾ ਦਰਜ
ਮੀਡੀਆ ਰਿਪੋਰਟ ਮੁਤਾਬਕ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਰੋਹਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਰੋਹਿਤ ਉਤਰਾਖੰਡ ਦੇ ਕਾਸ਼ੀਪੁਰ ਦਾ ਰਹਿਣ ਵਾਲਾ ਹੈ ਅਤੇ ਇੱਕ ਲੋਹੇ ਦੀ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਘਟਨਾ ਨੇ ਮੇਰਠ ਮੈਡੀਕਲ ਕਾਲਜ ਦੀ ਸੁਰੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਕਾਲਜ ਪ੍ਰਸ਼ਾਸਨ 'ਤੇ ਇਸ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਅਤੇ ਪੀੜਤਾ ਨੂੰ ਜਲਦਬਾਜ਼ੀ ਵਿੱਚ ਛੁੱਟੀ ਦੇਣ ਦਾ ਦੋਸ਼ ਹੈ।
ਸੁਰੱਖਿਆ ਪ੍ਰਣਾਲੀ 'ਤੇ ਸਵਾਲ
ਮੈਡੀਕਲ ਕਾਲਜ ਵਿੱਚ ਸੁਰੱਖਿਆ ਲਈ ਹਰ ਸਾਲ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਘਟਨਾ ਨੇ ਮੈਡੀਕਲ ਕਾਲਜ ਦੀ ਸੁਰੱਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
ਇਸ ਘਟਨਾ ਤੋਂ ਬਾਅਦ, ਪੀੜਤ ਪਰਿਵਾਰ ਅਤੇ ਸਮਾਜ ਦੇ ਲੋਕਾਂ ਨੇ ਮੈਡੀਕਲ ਕਾਲਜ ਪ੍ਰਸ਼ਾਸਨ ਅਤੇ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।