ਜਲੰਧਰ 'ਚ ਭਾਰਗਵ ਕੈਂਪ ਮਾਰਕੀਟ ਵਿੱਚ ਸਹਿਜ ਗਾਰਮੈਂਟ ਦੀ ਦੁਕਾਨ 'ਤੇ ਪਿਉ-ਪੁੱਤਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨਾਂ ਵੱਲੋਂ ਦੁਕਾਨ ਦੀ ਭੰਨਤੋੜ ਕੀਤੀ ਗਈ ਅਤੇ ਦੁਕਾਨਦਾਰ ਜ਼ਖਮੀ ਹੋ ਗਿਆ। ਥਾਣਾ ਭਾਰਗਵ ਕੈਂਪ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
ਪਿਓ-ਪੁੱਤ ਨੂੰ ਸਿਵਲ ਹਸਪਤਾਲ 'ਚ ਕਰਵਾਇਆ ਦਾਖਲ
ਹਾਦਸੇ 'ਚ ਜ਼ਖਮੀ ਪਿਓ-ਪੁੱਤ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਮਲੇ ਦੀ ਘਟਨਾ ਦੁਕਾਨ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਰਾਹਗੀਰਾਂ ਵੱਲੋਂ ਹਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਲੜਾਈ ਦੀ ਸੂਚਨਾ ਮਿਲਦੇ ਹੀ ਥਾਣਾ ਭਾਰਗਵ ਕੈਂਪ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
ਨਕਦੀ ਲੈ ਕੇ ਫ਼ਰਾਰ
ਪੀੜਤ ਨੇ ਦੋਸ਼ ਲਾਇਆ ਹੈ ਕਿਹਮਲਾਵਰ ਨਸ਼ੇ ਦਾ ਆਦੀ ਹੈ। ਅੱਜ ਹਮਲਾਵਰਾਂ ਨੇ ਆ ਕੇ ਦੁਕਾਨ ਦੀ ਭੰਨਤੋੜ ਕੀਤੀ। ਜਿਸ ਤੋਂ ਬਾਅਦ ਉਹ ਸੇਫ 'ਚੋਂ 60 ਤੋਂ 70 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਪੀੜਤ ਦਾ ਕਹਿਣਾ ਹੈ ਕਿ ਭੰਨਤੋੜ ਕਾਰਨ ਉਸ ਦਾ 50 ਹਜ਼ਾਰ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।