ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ 22 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ ਅਤੇ ਜੋ 12 ਅਗਸਤ ਤੱਕ ਚੱਲੇਗਾ। ਇਸ ਦੌਰਾਨ 23 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰੇਗੀ।
ਮੰਤਰੀ ਕਿਰਨ ਰਿਜਿਜੂ ਨੇ ਬਜਟ ਸੈਸ਼ਨ ਬਾਰੇ ਜਾਣਕਾਰੀ ਆਪਣੇ ਐਕਸ ਹੈਂਡਲ 'ਤੇ ਦਿੱਤੀ। ਉਨਾਂ ਨੇ ਐਕਸ-ਪੋਸਟ ਵਿੱਚ ਲਿਖਿਆ: ਭਾਰਤ ਸਰਕਾਰ ਦੀ ਸਿਫਾਰਿਸ਼ 'ਤੇ, ਭਾਰਤ ਦੇ ਮਾਣਯੋਗ ਰਾਸ਼ਟਰਪਤੀ ਨੇ ਬਜਟ ਸੈਸ਼ਨ 2024 ਦੇ ਲਈ ਸੰਸਦ ਦੇ ਦੋਵੇਂ ਸਦਨਾਂ ਨੂੰ 22 ਜੁਲਾਈ, 2024 ਤੋਂ 12 ਅਗਸਤ, 2024 ਤੱਕ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। (ਸੰਸਦੀ ਕਾਰੋਬਾਰ ਦੀਆਂ ਜ਼ਰੂਰਤਾਂ ਦੇ ਅਧੀਨ) ਕੇਂਦਰੀ ਬਜਟ 2024-25, 23 ਜੁਲਾਈ, 2024 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।