ਮੋਗਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿੱਚ ਤਣਾਅ ਪੈਦਾ ਹੋ ਗਿਆ। ਡੀਸੀ ਦਫ਼ਤਰ ਦਾ ਘਿਰਾਓ ਕਰਨ ਆਏ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਬਹਿਸ ਵੀ ਹੋਈ। ਫਿਲਹਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਪੰਜਾਬ-ਹਰਿਆਣਾ 'ਚ ਡੀਸੀ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ
ਪੁਲਿਸ ਦੀ ਸਖ਼ਤੀ ਤੋਂ ਬਾਅਦ ਕਿਸਾਨਾਂ ਨੇ 20 ਨਵੰਬਰ ਯਾਨੀ ਅੱਜ ਡੀਸੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵਿੱਚ ਸਾਡਾ ਗਲਤ ਅਕਸ ਦਿਖਾਇਆ ਗਿਆ ਹੈ। ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਉਦਯੋਗ ਹੈ, ਪਰਾਲੀ ਨਹੀਂ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਸਖ਼ਤੀ
ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਸਖ਼ਤ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਜਿੱਥੇ ਪਰਾਲੀ ਸਾੜੀ ਜਾਵੇਗੀ, ਉਸ ਇਲਾਕੇ ਦਾ ਸਥਾਨਕ ਐੱਸਐੱਚਓ ਜ਼ਿੰਮੇਵਾਰ ਹੋਵੇਗਾ।
9 ਡੀਸੀ ਤੇ 11 ਐਸਐਸਪੀ ਨੂੰ ਜਾਰੀ ਕੀਤਾ ਗਿਆ ਨੋਟਿਸ
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪਰ ਸਖ਼ਤੀ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ। ਇਸ ਸਬੰਧੀ ਪੰਜਾਬ ਸਕੱਤਰ ਨੇ 9 ਜ਼ਿਲ੍ਹਿਆਂ ਦੇ ਡੀਸੀ ਅਤੇ ਡੀਜੀਪੀ ਗੌਰਵ ਯਾਦਵ ਨੂੰ 11 ਜ਼ਿਲ੍ਹਿਆਂ ਦੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।