ਮੋਗਾ ਪੁਲਸ ਹੱਥ ਵੱਡੀ ਸਫਲਤਾ ਲੱਗੀ ਹੈ, ਜਿਸ ਦੌਰਾਨ ਪੁਲਸ ਨੇ 5 ਦੋਸ਼ੀਆਂ ਨੂੰ ਕਾਬੂ ਕੀਤਾ। ਪੁਲਸ ਨੇ ਮੁਲਜ਼ਮਾਂ ਕੋਲੋਂ ਕੁਝ ਸਾਮਾਨ ਵੀ ਬਰਾਮਦ ਕੀਤਾ ਹੈ।
ਇਹ ਸਾਮਾਨ ਹੋਇਆ ਬਰਾਮਦ
ਜਾਣਕਾਰੀ ਅਨੁਸਾਰ ਪੁਲਸ ਨੇ 5 ਮੁਲਜ਼ਮਾਂ ਕੋਲੋਂ ਇਕ ਪਿਸਟਲ 7.65 MM, 2 ਮੈਗਜ਼ੀਨ, 18 ਜ਼ਿੰਦਾ ਕਾਰਤੂਸ 7.65 MM ਅਤੇ ਇਕ ਕਰੇਟਾ ਕਾਰ ਬਰਾਮਦ ਕੀਤੀ ਹੈ।
ਮੁਲਜ਼ਮਾਂ ਦੀ ਪਛਾਣ
ਇਸ ਸਬੰਧੀ ਡੀ ਐਸ ਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ ਹੈ। ਜਿਸ ਦੌਰਾਨ ਥਾਣਾ ਸਦਰ ਮੋਗਾ ਵੱਲੋਂ ਲਿੰਕ ਰੋਡ ਘੱਲ ਕਲਾਂ ਤੋਂ ਬੁੱਕਣਵਾਲਾ ਪੁਲ ਸੁਆ ਤੋਂ ਅਮਨ ਕੁਮਾਰ ਉਰਫ਼ ਅਮਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਟਿਵਾਣਾ ਕਲਾਂ, ਗੁਰਮੇਜ ਸਿੰਘ ਉਰਫ ਗੁਰੀ ਪੁੱਤਰ ਸਤਨਾਮ ਸਿੰਘ, ਮਨਜੀਤ ਸਿੰਘ ਉਰਫ਼ ਮੰਜੂ ਪੁੱਤਰ ਸਤਨਾਮ ਸਿੰਘ, ਸਤਪਾਲ ਸਿੰਘ ਉਰਫ਼ ਪਾਲੀ ਪੁੱਤਰ ਭਜਨ ਸਿੰਘ ਵਾਸੀਆਨ ਆਲਮ ਕੇ, ਪਵਨ ਕੁਮਾਰ ਉਰਫ਼ ਪਵਨਾ ਪੁੱਤਰ ਗੁਰਮੀਤ ਸਿੰਘ ਵਾਸੀ ਸੁਭਾਜ ਕੇ ਪ੍ਰਭਾਤ ਸਿੰਘ ਵਾਲਾ ਹਠਾੜ ਜ਼ਿਲ੍ਹਾ ਫਾਜ਼ਿਲਕਾ ਨੂੰ ਕਾਬੂ ਕੀਤਾ ਗਿਆ।
ਰਿਮਾਂਡ ਹਾਸਲ ਕਰ ਕੇ ਕੀਤੀ ਜਾਵੇਗੀ ਪੁੱਛਗਿੱਛ
ਮੁਲਜ਼ਮਾਂ ਖਿਲਾਫ ਅਸਲਾ ਐਕਟ ਤਹਿਤ ਥਾਣਾ ਸਦਰ ਮੋਗਾ ਵਿੱਚ ਮਾਮਲਾ ਦਰਜ ਕਰ ਕੇ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰੇਗੀ ਤਾਂ ਜੋ ਇਹਨਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਦੱਸ ਦੇਈਏ ਕਿ ਫੜੇ ਗਏ ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ।ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।