ਮੋਹਾਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਸੱਦੀਏ ਕਿ ਖਰੜ 'ਚ ਘਰੇਲੂ ਝਗੜੇ ਕਾਰਨ ਦੋਸ਼ੀ ਨੇ ਆਪਣੇ ਭਰਾ, ਭਰਜਾਈ ਅਤੇ 2 ਸਾਲਾਂ ਦੇ ਭਤੀਜੇ ਦਾ ਕਤਲ ਕਰ ਦਿੱਤਾ। ਦੋਸ਼ੀ ਲਖਬੀਰ ਸਿੰਘ ਨੇ ਆਪਣੇ ਭਰਾ ਦੇ ਸਿਰ 'ਤੇ ਵਾਰ ਕਰਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਭਰਜਾਈ ਦਾ ਕਿਸੇ ਕੱਪੜੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਭਤੀਜੇ ਦਾ ਕਤਲ ਕਰਕੇ ਨਹਿਰ ਵਿੱਚ ਸੁੱਟਿਆ
ਮੁਲਜ਼ਮ ਨੇ ਦੋਵਾਂ ਨੂੰ ਰੋਪੜ ਨਹਿਰ ਵਿੱਚ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਮੋਰਿੰਡਾ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਅਨੁਸਾਰ ਲਖਬੀਰ ਸਿੰਘ ਨੇ ਭਰਾ ਸਤਬੀਰ ਸਿੰਘ ਅਤੇ ਭਰਜਾਈ ਅਮਨਦੀਪ ਕੌਰ ਦੀਆਂ ਲਾਸ਼ਾਂ ਰੋਪੜ ਨਹਿਰ ਵਿੱਚ ਸੁੱਟ ਦਿੱਤੀਆਂ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਇੱਕ ਲਾਸ਼ ਬਰਾਮਦ ਕੀਤੀ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਅਨੁਸਾਰ ਮੁਲਜ਼ਮ ਦਾ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ 'ਚ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਗੱਲ ਨੂੰ ਲੈ ਕੇ ਪਹਿਲਾਂ ਵੀ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਭਰਾ ਦੇ ਪਰਿਵਾਰ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ। ਮੁਲਜ਼ਮ ਲਖਬੀਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਲਖਬੀਰ ਸਿੰਘ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਵਾਂ ਦਾ ਪਰਿਵਾਰਕ ਕਲੇਸ਼ ਸੀ। ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।