ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਜਤਾਈ ਹੈ ਪਰ ਕਿਸੇ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ।
14 ਸਤੰਬਰ ਤੱਕ ਕੋਈ ਅਲਰਟ ਨਹੀਂ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਦਿਨਾਂ ਤੱਕ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਨਹੀਂ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਵੇਗੀ, ਜਿਸ ਕਾਰਨ ਮੌਸਮ ਸੁਹਾਵਣਾ ਰਹੇਗਾ ਅਤੇ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਰਾਜ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਸ਼ ਹੋਈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਸ਼ ਨਾਲੋਂ 25% ਘੱਟ ਹੈ
ਇਨ੍ਹਾਂ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ
ਜਲੰਧਰ 'ਚ ਅੱਜ ਬੱਦਲਵਾਈ ਰਹੇਗੀ ਅਤੇ ਦੁਪਹਿਰ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਅੰਮ੍ਰਿਤਸਰ, ਚੰਡੀਗੜ੍ਹ, ਮੋਹਾਲੀ ਅਤੇ ਪਟਿਆਲਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਰਾਤ ਨੂੰ ਹਲਕੀ ਠੰਢਕ ਵੀ ਮਹਿਸੂਸ ਕੀਤੀ ਜਾ ਸਕਦੀ ਹੈ।
ਮੌਸਮੀ ਬੀਮਾਰੀਆਂ ਤੋਂ ਕੀਤਾ ਅਲਰਟ
ਮੌਸਮ ਵਿਭਾਗ ਨੇ ਲੋਕਾਂ ਨੂੰ ਬੀਮਾਰੀਆਂ ਤੋਂ ਅਲਰਟ ਰਹਿਣ ਲਈ ਕਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਮੌਸਮ ਵਿਚ ਮਲੇਰੀਆ ਫੈਲ ਸਕਦਾ ਹੈ। ਅਜਿਹੇ 'ਚ ਚੌਕਸ ਰਹਿਣ ਦੀ ਲੋੜ ਹੈ। ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਡੇਂਗੂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।