ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ 'ਤੇ ਪਾਣੀ ਖੜ੍ਹ ਗਿਆ ਹੈ। ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਤੋਂ 4 ਦਿਨ ਇਹੀ ਹਾਲਾਤ ਰਹਿਣ ਵਾਲੇ ਹਨ।
ਆਉਣ ਵਾਲੇ 3 ਦਿਨਾਂ 'ਚ ਮਾਨਸੂਨ ਪੂਰੇ ਪੰਜਾਬ ਨੂੰ ਕਰੇਗਾ ਕਵਰ
ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜਿਲੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਹੈ ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਹੈ।
ਨਮੀ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।
ਇਸ ਸਭ ਦੇ ਵਿਚਕਾਰ ਪੰਜਾਬ 'ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।