ਖਬਰਿਸਤਾਨ ਨੈੱਟਵਰਕ- ਪਠਾਨਕੋਟ ਵਿਚ ਨਸ਼ੇੜੀ ਪੁੱਤ ਤੋਂ ਦੁਖੀ ਹੋ ਕੇ ਮਾਂ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਨਸ਼ਿਆਂ ਲਈ ਰੋਜ਼ਾਨਾ ਮਾਂ ਤੋਂ ਮੰਗਦਾ ਸੀ ਪੈਸੇ
ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਅਨੁਸਾਰ ਮ੍ਰਿਤਕਾ ਦੇ ਪੁੱਤਰ ਅਵਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੇ ਪਤੀ ਸੁਰਿੰਦਰ ਪਾਲ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਪੁੱਤ ਲੰਬੇ ਸਮੇਂ ਤੋਂ ਨਸ਼ਿਆਂ ਦਾ ਆਦੀ ਹੈ ਅਤੇ ਰੋਜ਼ਾਨਾ ਨਸ਼ੇ ਲਈ ਆਪਣੀ ਮਾਂ ਤੋਂ ਪੈਸੇ ਦੀ ਮੰਗਦਾ ਸੀ। ਹਾਲ ਹੀ ਵਿੱਚ ਉਸ ਨੇ ਆਪਣੇ-ਆਪ ਨੂੰ ਖ਼ਤਮ ਕਰਨ ਦੀ ਧਮਕੀ ਵੀ ਦਿੱਤੀ ਸੀ ਜਿਸ ਤੋਂ ਉਸ ਦੀ ਮਾਂ ਡਰ ਗਈ।
ਪੁੱਤ ਤੋਂ ਦੁਖੀ ਹੋ ਕੇ ਮਾਂ ਨੇ ਚੁੱਕਿਆ ਖੌਫਨਾਕ ਕਦਮ
ਮਨਜੀਤ ਕੌਰ ਨੇ ਆਪਣੇ ਪੁੱਤ ਦੇ ਰੋਜ਼ ਦੇ ਕਲੇਸ਼ ਤੋਂ ਤੰਗ ਆ ਗਈ ਹੈ, ਜਿਸ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਜ਼ਹਿਰ ਨਿਗਲਣ ਤੋਂ ਬਾਅਦ ਪਰਿਵਾਰ ਮਨਜੀਤ ਕੌਰ ਨੂੰ ਸਿਵਲ ਹਸਪਤਾਲ ਪਠਾਨਕੋਟ ਇਲਾਜ ਲਈ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।