ਹੁਸ਼ਿਆਰਪੁਰ ਦੇ ਪਿੰਡ ਆਦਮਵਾਲ 'ਚ ਹਾਈਵੇਅ 'ਤੇ ਮੋਟਰਸਾਈਕਲ ਅਤੇ ਬੱਸ ਵਿਚਾਲੇ ਟੱਕਰ ਹੋ ਗਈ। ਬਾਈਕ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਨੁਕਸਾਨੇ ਗਏ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚਿੰਤਪੁਰਨੀ ਮਾਰਗ ਨੇੜੇ ਹਾਦਸਾ ਵਾਪਰ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੱਸ ਡਰਾਈਵਰ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮਾਮਲਾ ਦਰਜ ਕਰ ਲਿਆ ਗਿਆ ਹੈ।
3 ਲੋਕਾਂ ਦੀ ਮੌਕੇ 'ਤੇ ਹੀ ਮੌਤ
ਇਸ ਤੋਂ ਪਹਿਲਾਂ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲੇ ਦੇ ਗੜ੍ਹਸ਼ੰਕਰ 'ਚ ਤੇਜ਼ ਰਫਤਾਰ ਬੱਸ ਅਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਸੀ। ਜਿਸ 'ਚ ਬਾਈਕ ਸਵਾਰ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।