ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੇ ਦਿਨ ਵਜਾਇਆ ਜਾਵੇਗਾ ਮਾਤਮੀ ਬਿਗਲ, ਅਦੁੱਤੀ ਸ਼ਹਾਦਤ ਨੂੰ ਕੀਤਾ ਜਾਵੇਗਾ ਨਮਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ। ਮੁੱਖ ਮੰਤਰੀ ਮਾਨ ਨੇ ਪ੍ਰਸ਼ਾਸਨ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ।
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
ਇਸ ਸਬੰਧੀ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ, ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।
'chaar sahibzade','Mourning bugle','martyrdom day of chhote Sahibzades','cm maan tweet'