ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਹਨਾਂ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਵਿੱਚ 20 ਕਰੋੜ ਰੁਪਏ ਦੀ ਮੰਗ ਕਰਨ ਦੀ ਗੱਲ ਕਹੀ ਗਈ ਹੈ। ਮੁੰਬਈ ਪੁਲਿਸ ਨੇ ਕਿਹਾ ਕਿ ਧਮਕੀ ਭਰੇ ਈਮੇਲ 'ਚ ਲਿਖਿਆ ਗਿਆ ਸੀ ਕਿ 'ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ ਦੇ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।
ਪਿੰਡ ਦੇਵੀ ਥਾਣੇ ਵਿੱਚ ਧਾਰਾ 387 506 (2) ਦੇ ਤਹਿਤ FIR ਦਰਜ ਕੀਤੀ ਗਈ ਹੈ। ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਨੇ ਇਹ FIR ਦਰਜ ਕਰਵਾਈ ਹੈ। ਧਮਕੀ ਭਰੀ ਈਮੇਲ ਸ਼ਾਦਾਬ ਖਾਨ ਦੇ ਨਾਂ 'ਤੇ ਆਈ ਹੈ। FIR ਮੁਤਾਬਕ ਇਹ ਧਮਕੀ 27 ਅਕਤੂਬਰ ਨੂੰ ਈਮੇਲ ਰਾਹੀਂ ਮਿਲੀ ਸੀ।
ਪਹਿਲਾਂ ਵੀ ਮਿਲੀ ਸੀ ਧਮਕੀ
ਮੁਕੇਸ਼ ਅੰਬਾਨੀ ਨੂੰ ਪਿਛਲੇ ਸਾਲ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਉਦੋਂ ਇੱਕ ਵਿਅਕਤੀ ਨੇ ਦੱਖਣੀ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਫੋਨ ਕਰਕੇ ਕਿਹਾ ਸੀ ਕਿ ਉਹ ਹਸਪਤਾਲ ਨੂੰ ਉਡਾ ਦੇਣਗੇ ਅਤੇ ਮੁਕੇਸ਼, ਨੀਤਾ ਅੰਬਾਨੀ ਅਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਨੂੰ ਵੀ ਮਾਰ ਦੇਣਗੇ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਅੰਬਾਨੀ ਦੇ ਘਰ ਐਂਟੀਲਿਟਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ।