ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਜਿਸ ਵਿੱਚ 37 ਲੱਖ ਤੋਂ ਵੱਧ ਵੋਟਰ ਵੋਟ ਪਾਉਣਗੇ। ਇਨ੍ਹਾਂ ਵਿੱਚ 19.55 ਲੱਖ ਪੁਰਸ਼ ਅਤੇ 17.75 ਲੱਖ ਔਰਤਾਂ ਅਤੇ 204 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਵਿੱਚ ਵੀ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਰਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਦੱਸ ਦੇਈਏ ਕਿ ਕੱਲ੍ਹ ਯਾਨੀ 9 ਦਸੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ | ਇਸ ਦੇ ਨਾਲ ਹੀ 13 ਦਸੰਬਰ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ | ਨਗਰ ਨਿਗਮ ਚੋਣਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ | ਉਸੇ ਸ਼ਾਮ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ | ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤਕ ਵੋਟਾਂ ਪੈਣਗੀਆਂ | EVM ਰਾਹੀਂ ਹੀ ਚੋਣਾਂ ਹੋਣਗੀਆਂ|
ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ਚੋਣ ਕਮਿਸ਼ਨ ਨੇ ਸਰਦੀ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਵਧਾ ਕੇ ਸ਼ਾਮ 4 ਵਜੇ ਤੱਕ ਕਰ ਦਿੱਤਾ ਹੈ। ਪਹਿਲਾਂ ਇਹ ਸ਼ਾਮ 8 ਤੋਂ 4 ਵਜੇ ਤੱਕ ਹੁੰਦਾ ਸੀ ਪਰ ਇਸ ਵਾਰ 1 ਘੰਟਾ ਵੱਧ ਰੱਖਿਆ ਗਿਆ ਹੈ। ਨਗਰ ਨਿਗਮ ਦੇ 381 ਵਾਰਡਾਂ ਵਿੱਚ ਚੋਣਾਂ ਹੋਣਗੀਆਂ, ਜਦਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ।
12 ਦਸੰਬਰ ਤੱਕ ਭਰਨੀਆਂ ਜਾਣਗੀਆਂ ਨਾਮਜ਼ਦਗੀਆਂ
ਚੋਣ ਕਮਿਸ਼ਨ ਅਨੁਸਾਰ ਉਮੀਦਵਾਰ 9 ਦਸੰਬਰ ਤੋਂ 12 ਦਸੰਬਰ ਤੱਕ ਆਪਣੇ ਨਾਮਜ਼ਦਗੀ ਫਾਰਮ ਭਰ ਸਕਦੇ ਹਨ। ਜਦਕਿ 14 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਲਈ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।