ਲੁਧਿਆਣਾ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਥਾਣੇ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੱਸਿਆ ਕਿ ਜਨਕਪੁਰ ਗਲੀ ਨੰਬਰ 8 ਵਿੱਚ ਇੱਕ ਨੌਜਵਾਨ ਨੇ ਇੱਕ ਨਾਬਾਲਗ ਲੜਕੀ ਨਾਲ ਛੇੜ-ਛਾੜ ਕੀਤੀ। ਜਦੋਂ ਉਸ ਦੇ ਪਰਿਵਾਰ ਵਾਲਿਆਂ ਨੇ ਨੌਜਵਾਨ ਦਾ ਵਿਰੋਧ ਕੀਤਾ ਤਾਂ ਕੁਝ ਦੁਕਾਨਦਾਰਾਂ ਨੇ ਲੜਕੀ ਦੇ ਮਾਪਿਆਂ ਅਤੇ ਹੋਰ ਰਿਸ਼ਤੇਦਾਰਾਂ ਦੀ ਕੁੱਟ-ਮਾਰ ਕੀਤੀ।
ਪੀੜਤ ਲੜਕੀ ਦੀ ਮਾਂ ਅਫਸਾਨਾ ਖਾਤੂਨ ਨੇ ਦੱਸਿਆ ਕਿ ਉਸ ਦੀ ਲੜਕੀ ਨਾਲ ਇਲਾਕੇ ਦੇ ਇਕ ਲੜਕੇ ਨੇ ਛੇੜ-ਛਾੜ ਕੀਤੀ ਸੀ। ਜਦੋਂ ਸਾਨੂੰ ਆਪਣੀ ਧੀ ਨਾਲ ਛੇੜ-ਛਾੜ ਦਾ ਪਤਾ ਲੱਗਾ ਤਾਂ ਅਸੀਂ ਪੁੱਛਗਿੱਛ ਲਈ ਲੜਕੇ ਕੋਲ ਗਏ। ਪਰ ਉਹ ਮੁੰਡਾ ਉੱਥੋਂ ਭੱਜਣ ਲੱਗਾ। ਜਦੋਂ ਉਸ ਨੂੰ ਰੋਕ ਕੇ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਲੜਾਈ ਸ਼ੁਰੂ ਕਰ ਦਿੱਤੀ।
ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਣ ਕਾਰਨ ਧਰਨਾ ਦਿੱਤਾ
ਔਰਤ ਨੇ ਅੱਗੇ ਦੱਸਿਆ ਕਿ ਉਸ ਨੇ ਇਸ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਪਰ ਅਜੇ ਤੱਕ ਪੁਲਸ ਵੱਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ ਗਈ, ਦੋਸ਼ੀ ਅਜੇ ਤੱਕ ਬਾਹਰ ਘੁੰਮ ਰਿਹਾ ਹੈ। ਪੁਲਸ ਦੀ ਢਿੱਲਮੱਠ ਕਾਰਨ ਅੱਜ ਸੜਕ ਜਾਮ ਕਰ ਕੇ ਧਰਨਾ ਦਿੱਤਾ ਜਾ ਰਿਹਾ ਹੈ।
ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ-ਪੁਲਸ
ਇਸ ਮਾਮਲੇ ਸਬੰਧੀ ਪੁਲਸ ਚੌਕੀ ਇੰਚਾਰਜ ਕਪਿਲ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਦੋ ਦਿਨ ਪਹਿਲਾਂ ਪਰਚਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।