ਐਨਆਈਏ ਨੇ ਅੱਜ ਸਵੇਰੇ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ ਹੈ। ਐਨਆਈਏ ਦੀ ਟੀਮ ਨੇ ਬਠਿੰਡਾ ਦੇ ਇੱਕ ਘਰ 'ਤੇ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ, ਐਨਆਈਏ ਨੇ ਪ੍ਰਤਾਪ ਨਗਰ ਵਿੱਚ ਇੱਕ ਵਿਅਕਤੀ ਦੇ ਘਰ ਰੇਡ ਕੀਤੀ। ਕਿਹਾ ਜਾ ਰਿਹਾ ਹੈ ਕਿ ਇਹ ਛਾਪੇਮਾਰੀ NIA ਟੀਮ ਵੱਲੋਂ ਗਲਤ ਗਤੀਵਿਧੀਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
ਗੈਂਗਸਟਰ ਹੈਪੀ ਪਾਸੀਆ ਨਾਲ ਸਬੰਧ
ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੇ ਗੈਂਗਸਟਰ ਹੈਪੀ ਪਾਸੀਆ ਨਾਲ ਸਬੰਧ ਹਨ। ਐਨਆਈਏ ਇਸ ਵੇਲੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਿਅਕਤੀ 'ਤੇ ਇੱਕ ਪੁਲਸ ਸਟੇਸ਼ਨ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਵੀ ਦੋਸ਼ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਐਨਆਈਏ ਦੀ ਟੀਮ ਪਿਛਲੇ 4 ਘੰਟਿਆਂ ਤੋਂ ਘਰ ਦੀ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਜਿਸ ਘਰ ਵਿੱਚ ਐਨਆਈਏ ਦੀ ਟੀਮ ਛਾਪੇਮਾਰੀ ਕਰ ਰਹੀ ਹੈ, ਉਸ ਦੇ ਮਾਲਕ ਦਾ ਨਾਂ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪਤਾ ਲੱਗਾ ਹੈ ਕਿ ਉਹ ਇਮੀਗ੍ਰੇਸ਼ਨ ਕਾਰੋਬਾਰ ਨਾਲ ਜੁੜਿਆ ਹੋਇਆ ਹੈ।