ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਦੀ ਸਾਜ਼ਿਸ਼ ਦੀ ਜਾਂਚ ਦੇ ਤਹਿਤ ਵਜੋਂ, ਐਨਆਈਏ ਦੀ ਟੀਮ ਨੇ ਦੇਸ਼ ਭਰ ਵਿੱਚ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ 6 ਰਾਜਾਂ 'ਚ 22 ਠਿਕਾਣਿਆਂ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ | NIA ਵੱਲੋਂ ਜਾਰੀ ਬਿਆਨ ਮੁਤਾਬਕ , NIA ਦੀ ਕਈ ਟੀਮ ਨੇ ਹਰਿਆਣਾ ਦੇ ਪਲਵਲ, ਫਰੀਦਾਬਾਦ ਤੇ ਗੁਰੂਗ੍ਰਾਮ ਜਿਲ੍ਹੇ , ਪੰਜਾਬ ਦੇ ਜਲੰਧਰ ਜ਼ਿਲੇ ਅਤੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ 'ਚ ਅੱਤਵਾਦੀ-ਗੈਂਗਸਟਰ ਨੈੱਟਵਰਕ ਮਾਮਲੇ 'ਚ ਸ਼ੱਕੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ।
ਛਾਪੇਮਾਰੀ ਦੌਰਾਨ ਬਹੁਤ ਸਾਰੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਐਨ.ਆਈ.ਏ ਟੀਮ ਨੇ ਜਲੰਧਰ ਸ਼ਹਿਰ ਦੇ ਅਮਨ ਨਗਰ ਇਲਾਕੇ 'ਚ ਛਾਪੇਮਾਰੀ ਕੀਤੀ ਹੈ। ਜਦੋਂ ਕਿ ਐਨ.ਆਈ.ਏ. ਛਾਪੇਮਾਰੀ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਐਨ.ਆਈ.ਏ ਦੀ ਟੀਮ ਨੇ ਕਿਸ ਘਰ ਜਾਂ ਦਫਤਰ 'ਤੇ ਛਾਪੇਮਾਰੀ ਕੀਤੀ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ ਪਰ ਐਨ.ਆਈ.ਏ. ਛਾਪੇਮਾਰੀ ਦੀ ਖ਼ਬਰ ਫੈਲਦੇ ਹੀ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।