ਜਲੰਧਰ/ਡੀ.ਆਰ.ਵੀ. ਡੀ.ਏ.ਵੀ ਸ਼ਤਾਬਦੀ ਕਾਲਜ ਤੇ ਡੀ.ਏ.ਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ.ਐੱਸ.ਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਯਾਦ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ।
ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ ‘ਤੇ ਵਿਚਾਰ ਚਰਚਾ
ਐੱਨ.ਐੱਸ.ਐੱਸ ਵਲੰਟੀਅਰਜ਼ ਤੇ ਸਮੂਹ ਅਧਿਆਪਕਾਂ ਨੇ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ ‘ਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਰਾਸ਼ਟਰੀ ਏਕਤਾ, ਅਮਨ ਸ਼ਾਂਤੀ ਤੇ ਸਾਂਝੀਵਾਲਤਾ ਲਈ ਪ੍ਰੋ.ਸ਼ਬਨਮ ਵੱਲੋਂ ਸਹੁੰ ਵੀ ਚੁਕਾਈ ਗਈ।
ਅਮਨ,ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਉੱਤੇ ਦਿੱਤਾ ਜ਼ੋਰ
ਪ੍ਰਿੰਸੀਪਲ ਐੱਸ. ਕੇ ਮਿੱਢਾ ਨੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਅਮਨ,ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਉੱਤੇ ਜ਼ੋਰ ਦਿੱਤਾ। ਸਮਾਗਮ ਦੇ ਅਖੀਰ ਵਿਚ ਪ੍ਰੋ.ਰਿਸ਼ੂ ਨੇ ਸਭ ਦਾ ਧੰਨਵਾਦ ਕੀਤਾ।