ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਕ ਸਮਾਗਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ। ਇਸ ਦੇ ਸੰਬੰਧ ਵਿਚ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ
ਧਾਰਮਕ ਸਮਾਗਮਾਂ ਦੇ ਸੰਬੰਧ ਵਿਚ 27 ਅਪ੍ਰੈਲ 2024 ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 29 ਅਪ੍ਰੈਲ ਨੂੰ ਪਾਏ ਜਾਣਗੇ।
ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
27 ਅਪ੍ਰੈਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 12 ਵਜੇ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘੇਗਾ।ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਵੇਗੀ।
ਸਾਰਾ ਦਿਨ ਚੱਲਣਗੇ ਗੁਰਮਤਿ ਸਮਾਗਮ
ਇਸ ਤੋਂ ਇਲਾਵਾ ਸਾਰਾ ਦਿਨ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਚੱਲਣਗੇ ਜੋ ਦੁਪਹਿਰ 2 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਜਾਰੀ ਰਹਿਣਗੇ।ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 29 ਅਪ੍ਰੈਲ ਨੂੰ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ੇਸ਼ ਤੌਰ ਉਤੇ ਦੀਪਮਾਲਾ ਕੀਤੀ ਜਾਵੇਗੀ। ਸਵੇਰੇ ਸਾਢੇ 8 ਵਜੇ ਤੋਂ 12 ਵਜੇ ਤੱਕ ਜਲੌਅ ਸਜਾਏ ਜਾਣਗੇ। ਇਹ ਜਾਣਕਾਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਨੇ ਦਿੱਤੀ।