ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਕਾਫੀ ਚਰਚਾਵਾਂ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਆਪਣੀ ਚੁੱਪੀ ਤੋੜਦੇ ਹੋਏ ਸਿੱਧੂ ਨੇ ਐਕਸ 'ਤੇ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਸਿੱਧੂ ਕਹਿ ਰਹੇ ਹਨ ਕਿ ਸਾਡੀਆਂ ਅਫਵਾਹਾਂ ਦਾ ਧੂੰਆਂ ਉੱਥੋਂ ਉੱਠਦਾ ਹੈ, ਜਿੱਥੋਂ ਸਾਡੇ ਨਾਂ 'ਤੇ ਅੱਗ ਲੱਗਦੀ ਹੈ।
ਯੁਵਰਾਜ ਤੇ ਅਕਸ਼ੈ ਕੁਮਾਰ ਦੀ ਵੀ ਭਾਜਪਾ ਵਿਚ ਜਾਣ ਦੀ ਚਰਚਾ
ਦੱਸ ਦੇਈਏ ਕਿ ਸਿਰਫ ਨਵਜੋਤ ਸਿੰਘ ਸਿੱਧੂ ਹੀ ਨਹੀਂ ਬਲਕਿ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਮੀਡੀਆ ਵਿੱਚ ਸਾਹਮਣੇ ਆਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ।
ਇਸ ਦੇ ਨਾਲ ਹੀ ਅਕਸ਼ੈ ਕੁਮਾਰ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਾ ਸਕਦੀ ਹੈ। ਹਾਲਾਂਕਿ ਇਨ੍ਹਾਂ ਖਬਰਾਂ 'ਤੇ ਕਿਸੇ ਵੀ ਪਾਸਿਓਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।