ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਦੇ ਨਜ਼ਰ ਆਏ ਹਨ। ਸਿੱਧੂ ਨੇ ਪੈਨਸ਼ਨ ਸਕੀਮ ਨੂੰ ਲੈ ਕੇ ਸੀ ਐਮ ਭਗਵੰਤ ਸਿੰਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਕੀਤਾ ਅਤੇ ਨੋਟੀਫਾਈ ਕੀਤਾ।
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਲਿਖਿਆ, 'ਆਪ' ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਤੋਂ ਪਹਿਲਾਂ ਵੋਟਾਂ ਹਾਸਲ ਕਰਨ ਲਈ ਇਸ ਨੂੰ ਕੈਬਨਿਟ 'ਚ ਪਾਸ ਕੀਤਾ ਪਰ ਹੁਣ ਤੱਕ ਉਹ ਇਸ ਨੂੰ ਸੂਚਿਤ ਕਰਨ ਵਿੱਚ ਅਸਫਲ ਰਹੇ ਹਨ। ਖ਼ਾਲੀ ਖ਼ਜ਼ਾਨਾ ਅਤੇ ਮਾੜੇ ਪ੍ਰਬੰਧਾਂ ਨੇ ਹਫੜਾ-ਦਫੜੀ ਅਤੇ ਭੰਬਲਭੂਸਾ ਪੈਦਾ ਕਰ ਦਿੱਤਾ ਹੈ, ਜਿਸ ਕਾਰਣ ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਵਜੋਂ ਚੋਟੀ ਉਤੇ ਹਨ।