ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਆਪਣੇ ਸਮਰਥਕਾਂ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਟਵੀਟ 'ਚ ਲਿਖਿਆ ਕਿ ਨਾ ਤਾਂ ਮੈਂ ਡਿੱਗਿਆ ਅਤੇ ਨਾ ਹੀ ਮੇਰੀਆਂ ਉਮੀਦਾਂ ਦਾ ਕੋਈ ਮੀਨਾਰ ਡਿੱਗਿਆ ਪਰ ਮੈਨੂੰ ਡਿਗਾਉਣ ਦੀ ਕੋਸ਼ਿਸ਼ ਕਰਨ ਵਾਲਾ ਹਰ ਵਿਅਕਤੀ ਬਾਰ-ਬਾਰ ਡਿੱਗਿਆ।
ਸਿੱਧੂ ਦੇ ਇਸ ਟਵੀਟ ਨੂੰ ਰਾਜਾ ਵੜਿੰਗ ਨਾਲ ਜੋੜਿਆ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਨੇ ਮੋਗਾ ਵਿੱਚ ਸਿੱਧੂ ਦੀ ਰੈਲੀ ਕਰਨ ਵਾਲੇ ਮਹੇਸ਼ ਇੰਦਰ ਸਿੰਘ ਨਿਹਾਲਵਾਲਾ ਅਤੇ ਧਰਮਪਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦਾ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।