ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ 'ਤੇ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਟਵੀਟ 'ਚ ਲਿਖਿਆ ਕਿ ਪੰਜਾਬ ਸਰਕਾਰ ਨੂੰ ਆਪਣੇ ਇਲਾਕਿਆਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ। ਸਾਡੀ ਧਰਤੀ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ 'ਤੇ ਹਮਲਾ/ਜ਼ਖਮੀ ਕਰਨ ਦੀਆਂ ਹਰਿਆਣਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।
ਸਿੱਧੂ ਨੇ ਅੱਗੇ ਲਿਖਿਆ ਕਿ ਸਾਡੇ ਸੰਘੀ ਢਾਂਚੇ ਨੂੰ ਮਮਤਾ ਬੈਨਰਜੀ ਵਾਂਗ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ। ਜਦੋਂ ਬੰਗਾਲ ਉੱਤੇ ਹਮਲਾ ਹੋਇਆ ਤਾਂ ਉਨ੍ਹਾਂ ਨੇ ਸੀਬੀਆਈ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ। ਭਗਵੰਤ ਮਾਨ ਨੂੰ ਵੀ ਕੋਈ ਠੋਸ ਕਦਮ ਚੁੱਕਣਾ ਚਾਹੀਦਾ ਹੈ।
ਪਟਿਆਲਾ ਦੇ DC ਨੇ ਅੰਬਾਲਾ ਦੇ SP ਨੂੰ ਲਿਖੀ ਚਿੱਠੀ
ਦੱਸ ਦੇਈਏ ਕਿ ਹਰਿਆਣਾ ਪੁਲਸ ਪੰਜਾਬ ਦੀ ਸਰਹੱਦ ਦੇ ਅੰਦਰ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਮਾਮਲੇ ’ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਹਰਿਆਣਾ ਪੁਲਸ ਵੱਲੋਂ ਚਲਾਏ ਜਾ ਰਹੇ ਡਰੋਨ ’ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਅੰਬਾਲਾ ਦੇ ਐੱਸਪੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਡਰੋਨ ਨਾ ਉਡਾਏ ਜਾਣ।