ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੋਹਾਲੀ ਦੀ ਸੀ.ਆਈ.ਏ ਪੁਲਿਸ ਨੇ ਸੋਮਵਾਰ ਰਾਤ ਉਸ ਨੂੰ ਪਟਿਆਲਾ ਸਥਿਤ ਉਸਦੇ ਘਰੋਂ ਫੜ ਲਿਆ ਨਾਲ ਲੈ ਗਈ। ਜਾਣਕਾਰੀ ਅਨੁਸਾਰ ਉਸ ਦੇ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਕਾਂਗਰਸੀ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ
ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਰੰਧਾਵਾ ਨੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਹੈ।
ਲੁਧਿਆਣਾ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਮੁਖੀ ਰਾਜਾ ਵੜਿੰਗ ਨੇ ਮਾਲਵਿੰਦਰ ਨੂੰ ਛੱਡਣ ਲਈ ਕਿਹਾ ਹੈ। ਜਲੰਧਰ ਦੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਇਸ 'ਤੇ ਇਤਰਾਜ਼ ਜਤਾਇਆ ਹੈ ਅਤੇ ਰੋਸ ਪ੍ਰਗਟ ਕੀਤਾ ਹੈ।
ਮੁਹਾਲੀ ਦੇ ਵਿਅਕਤੀ ਨੇ ਦਰਜ ਕਰਵਾਇਆ ਕੇਸ
ਇਹ ਵੀ ਪਤਾ ਲੱਗਾ ਹੈ ਕਿ ਇਹ ਮਾਮਲਾ ਮੁਹਾਲੀ ਪੁਲਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ , ਜੋ ਮਾਲਵਿੰਦਰ ਮਾਲੀ ਦੀ ਸ਼ੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕੀਤੀ ਗਈ ਹੈ , ਜਿਸ ਤਹਿਤ ਕੁਝ ਹੋਰ ਧਾਰਾਵਾਂ ਵੀ ਲਗਾਈਆਂ ਗਈਆਂ ਹਨ।