ਅਮਰੀਕਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 29 ਸਾਲਾ ਤੀਰਥ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਤੀਰਥ ਨੂੰ ਖੂਨ ਦੀਆਂ ਉਲਟੀਆਂ ਆ ਗਈਆਂ ਸਨ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਤੀਰਥ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ।
ਇੱਕ ਦਿਨ ਪਹਿਲਾਂ ਪਰਿਵਾਰ ਨਾਲ ਕੀਤੀ ਸੀ ਗੱਲ
ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੀ ਇਕ ਦਿਨ ਪਹਿਲਾਂ ਉਸ ਨਾਲ ਫੋਨ 'ਤੇ ਗੱਲ ਹੋਈ ਸੀ ਪਰ ਅੱਜ ਉਸ ਦੀ ਮੌਤ ਦੀ ਖ਼ਬਰ ਮਿਲੀ, ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਉਸ ਨੂੰ ਉਥੇ ਗਏ ਨੂੰ ਅਜੇ ਇਕ ਸਾਲ ਪੰਜ ਮਹੀਨੇ ਹੀ ਹੋਏ ਸਨ। ਹੁਣ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦੀ ਮ੍ਰਿਤਕ ਦੇਹ ਨੂੰ ਜਲਦੀ ਹੀ ਦੇਸ਼ ਲਿਆਂਦਾ ਜਾ ਸਕੇ।