ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਕੱਲ੍ਹ ਯਾਨੀ ਬੁੱਧਵਾਰ ਨੂੰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਨਤੀਜਾ ਐਲਾਨਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਅੱਜ CBSE ਬਾਰਵੀਂ ਦਾ ਰਿਜ਼ਲਟ ਐਲਾਨਿਆ ਗਿਆ ਹੈ|
ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਤੀਜੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਪਤਾ ਲੱਗਾ ਹੈ ਕਿ ਨਤੀਜਾ ਸਿਰਫ਼ ਵੈੱਬਸਾਈਟ 'ਤੇ ਹੀ ਘੋਸ਼ਿਤ ਕੀਤਾ ਜਾਵੇਗਾ। ਕਿਸੇ ਵੀ ਤਰ੍ਹਾਂ ਦਾ ਗਜ਼ਟ ਨਹੀਂ ਛਾਪਿਆ ਜਾਵੇਗਾ। ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੋਵੇਗਾ। ਇਸ ਵਿੱਚ ਕਿਸੇ ਵੀ ਨੁਕਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
ਇਸ ਸਾਲ, ਪੰਜਾਬ ਭਰ ਵਿੱਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਬੋਰਡ ਪਹਿਲੇ ਦਿਨ ਤੋਂ ਹੀ ਨਤੀਜਾ ਸਮੇਂ ਸਿਰ ਐਲਾਨਣ ਦੀ ਤਿਆਰੀ ਕਰ ਰਿਹਾ ਸੀ। ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।