ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋਣ 'ਤੇ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਮੋਹਾਲੀ ਅਦਾਲਤ 'ਚ ਕੀਤਾ ਗਿਆ । ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਮਜੀਠੀਆ 14 ਦਿਨਾਂ ਲਈ ਜੇਲ੍ਹ ਵਿੱਚ ਰਹਿਣਗੇ। ਉਨ੍ਹਾਂ ਨੂੰ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਰੱਖਿਆ ਜਾਵੇਗਾ।
12 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਪੰਜਾਬ ਵਿਜੀਲੈਂਸ ਨੇ ਮਜੀਠੀਆ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਕਿਹਾ ਕਿ ਜਦੋਂ ਵੀ ਲੋੜ ਹੋਵੇਗੀ, ਦੂਜੀ ਸੁਣਵਾਈ ਤੋਂ ਬਾਅਦ ਰਿਮਾਂਡ ਦਿੱਤਾ ਜਾਵੇਗਾ। ਇਸ ਵੇਲੇ ਇਸ ਮਾਮਲੇ ਦੀ ਸੁਣਵਾਈ ਹੁਣ 19 ਜੁਲਾਈ ਨੂੰ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਕੀਤਾ ਗਿਆ। ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੂੰ ਅੱਜ ਸਵੇਰੇ ਉਨ੍ਹਾਂ ਦੇ ਪਿੰਡ ਮਲੂਕਾ ਸਥਿਤ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਠਿੰਡਾ ਦੇ ਪਿੰਡ ਮਲੂਕਾ ਸਥਿਤ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ।
ਵਿਜੀਲੈਂਸ ਨੇ ਘਰ ਰੇਡ ਕਰ ਕੇ ਫੜਿਆ ਸੀ ਮਜੀਠੀਆ
ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਵਿਜੀਲੈਂਸ ਨੇ ਰੇਡ ਕਰ ਕੇ ਫੜਿਆ ਸੀ। ਉਸ 'ਤੇ ਆਮਦਨ ਤੋਂ ਵੱਧ 540 ਕਰੋੜ ਰੁਪਏ ਦੀ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ। ਇਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ ਉਤੇ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਹੁਣ ਰਿਮਾਂਡ ਵਧਾ ਦਿੱਤਾ ਗਿਆ ਹੈ।