ਖਬਰਿਸਤਾਨ ਨੈੱਟਵਰਕ- ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ੍ਹ 'ਚ ਬੰਦ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੇ ਕੇਸ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਵਿਧਾਇਕ ਸਮੇਤ ਕੁੜਮ ਰਾਜੂ ਮਦਾਨ ਅਤੇ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਸੈਸ਼ਨ ਕੋਰਟ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜਿਸ ਤੋਂ ਬਾਅਦ ਹੁਣ ਤਿੰਨਾਂ ਨੂੰ ਜ਼ਮਾਨਤ ਲਈ ਹਾਈ ਕੋਰਟ ਜਾਣਾ ਪਵੇਗਾ।
ਪਹਿਲਾਂ ਜਾਣਕਾਰੀ ਸਾਹਮਣੇ ਆਈ ਸੀ ਕਿ ਰਮਨ ਅਰੋੜਾ ਨੂੰ ਜ਼ਮਾਨਤ ਮਿਲ ਗਈ ਹੈ। ਜਿਸਦਾ ਸਕ੍ਰੀਨਸ਼ਾਟ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ, ਜੋ ਕਿ ਸਹੀ ਨਹੀਂ ਹੈ। ਰਮਨ ਅਰੋੜਾ ਨੂੰ ਕੋਰਟ ਤੋਂ ਕੋਈ ਜ਼ਮਾਨਤ ਨਹੀਂ ਮਿਲੀ। ਫਿਲਹਾਲ ਉਸ ਨੂੰ ਅਜੇ ਜੇਲ੍ਹ ਦੀ ਹਵਾ ਖਾਣੀ ਪਵੇਗੀ।
ਰਮਨ ਅਰੋੜਾ ਆਪਣੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪਿਛਲੇ ਇਕ ਮਹੀਨੇ ਤੋਂ ਜੇਲ੍ਹ ਵਿਚ ਬੰਦ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 11 ਜੁਲਾਈ ਨੂੰ ਅਦਾਲਤ ਵਿਚ ਵਿਚਾਰ ਅਧੀਨ ਸੀ। ਦੇਰ ਸ਼ਾਮ ਨੂੰ ਮਾਣਯੋਗ ਅਦਾਲਤ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।