ਮਨੀਸ਼ ਸਿਸੋਦੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਨੇ 5 ਅਗਸਤ ਤੱਕ ਟਾਲ ਦਿੱਤੀ ਹੈ। ਅੱਜ ਦੀ ਸੁਣਵਾਈ ਦੌਰਾਨ ਈਡੀ ਨੇ ਹਲਫ਼ਨਾਮਾ ਦਾਖ਼ਲ ਕਰਨ ਲਈ ਸਮਾਂ ਮੰਗਿਆ। ਜਿਸ ਤੋਂ ਬਾਅਦ ਅਦਾਲਤ ਦੇ ਜੱਜਾਂ ਨੇ ਸੁਣਵਾਈ ਮੁਲਤਵੀ ਕਰ ਦਿੱਤੀ।
ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਈਡੀ ਨੇ ਜਤਾਇਆ ਇਤਰਾਜ਼
ਮਨੀਸ਼ ਸਿਸੋਦੀਆ ਦੀ ਜ਼ਮਾਨਤ ਸਬੰਧੀ ਸੁਣਵਾਈ 'ਤੇ ਈਡੀ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ 4 ਜੂਨ ਦੇ ਹੁਕਮਾਂ ਨੇ ਸਿਸੋਦੀਆ ਨੂੰ ਸਿਰਫ਼ ਹੇਠਲੀ ਅਦਾਲਤ 'ਚ ਨਵੀਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਦਿੱਤਾ ਹੈ , ਨਾ ਕਿ ਸੁਪਰੀਮ ਕੋਰਟ ਵਿੱਚ।
ਡੇਢ ਸਾਲ ਤੋਂ ਜੇਲ੍ਹ ਵਿੱਚ ਹਨ ਸਿਸੋਦੀਆ
ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਨੂੰ ਅਤੇ ਈਡੀ ਨੇ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨਾਂ ਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ । ਉਹ ਫਿਲਹਾਲ ਤਿਹਾੜ ਜੇਲ੍ਹ ਵਿੱਚ ਹਨ।
ਈਡੀ ਮਾਮਲੇ 'ਚ 3 ਜੁਲਾਈ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਸੀ। ਸੀਬੀਆਈ ਮਾਮਲੇ ਵਿੱਚ ਸਿਸੋਦੀਆ 31 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਹਨ।