ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਬੁੱਧਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹੁਣ ਸੁੱਖੂ ਦਾ ਏਮਜ਼, ਦਿੱਲੀ ਵਿੱਚ ਇਲਾਜ ਕੀਤਾ ਜਾਵੇਗਾ। ਉਹਨਾਂ ਨੂੰ ਸਵੇਰੇ ਆਈਜੀਐਮਸੀ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹੁਣ ਸੁੱਖੂ ਦਿੱਲੀ ਲਈ ਰਵਾਨਾ ਹੋਣਗੇ।
ਪੇਟ ਦਰਦ ਕਾਰਨ ਦਾਖਲ ਕਰਵਾਇਆ ਗਿਆ ਸੀ
ਮੁੱਖ ਮੰਤਰੀ ਨੂੰ ਪੇਟ ਵਿੱਚ ਦਰਦ ਕਾਰਨ ਬੁੱਧਵਾਰ ਰਾਤ ਨੂੰ ਆਈਜੀਐਮਸੀ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਸੁੱਖੂ ਦਾ ਅਲਟਰਾਸਾਊਂਡ ਕੀਤਾ ਗਿਆ। ਡਾਕਟਰਾਂ ਦੀ ਟੀਮ ਨੇ ਸੁੱਖੂ ਨੂੰ 72 ਘੰਟੇ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਉਹਨਾਂ ਨੂੰ ਦਿੱਲੀ ਏਮਜ਼ ਲਿਜਾਣ ਦਾ ਫੈਸਲਾ ਕੀਤਾ ਹੈ।