ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਤਹਿਸੀਲ 'ਚ ਸਥਿਤ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫ਼ਤਰਾਂ 'ਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਇਸ ਦੇ ਪਿੱਛੇ ਮਕਸਦ ਇਹ ਹੈ ਕਿ ਇਨ੍ਹਾਂ ਦਫ਼ਤਰਾਂ 'ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਲੋਕਾਂ ਦੇ ਕੰਮ ਵੀ ਸਹੀ ਢੰਗ ਨਾਲ ਹੋਣੇ ਚਾਹੀਦੇ ਹਨ।


ਪਰ ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ ਤੋਂ ਪਤਾ ਲੱਗਾ ਹੈ ਕਿ ਕੈਮਰੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਸਨ। ਚੈਕਿੰਗ ਦੌਰਾਨ ਸਿਰਫ਼ ਤਿੰਨ ਕੈਮਰੇ ਹੀ ਕੰਮ ਕਰਦੇ ਪਾਏ ਗਏ। ਹੁਣ ਸਰਕਾਰ ਨੇ 31 ਜਨਵਰੀ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਚਾਰ ਕੈਮਰੇ ਭਾਵ 2 ਕੈਮਰੇ ਦਫ਼ਤਰ ਅਤੇ 2 ਕੈਮਰੇ ਦਫ਼ਤਰ ਦੇ ਬਾਹਰ ਲਗਾਏ ਹਨ ਜੋ ਕੰਮ ਕਾਜ ਉੱਤੇ ਨਜ਼ਰ ਰੱਖਣਗੇ। ਪੰਜਾਬ ਸਰਕਾਰ ਵੱਲੋਂ ਹੁਕਮ ਕੀਤੇ ਗਏ ਹਨ ਇੰਨ੍ਹਾ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਪੂਰੇ ਦਫ਼ਤਰ ਦੀ ਨਿਗਰਾਨੀ ਕੀਤੀ ਜਾ ਸਕੇ।
ਇਹ ਕੈਮਰੇ ਲਗਾਉਣ ਦਾ ਮੰਤਵ ਇਹ ਹੈ ਕਿ ਡਿਪਟੀ ਕਮਿਸ਼ਨਰ ਚੈਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਵੇਖ ਸਕਣ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀਂ ਆ ਰਹੀ। ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮਹੱਤਵਪੂਰਨ ਮੰਤਵ ਵਸੀਕੋ ਤਸਦੀਕ ਕਰਨ ਵਿੱਚ ਪਾਰਦਰਸ਼ਿਤਾ ਲਿਆਉਣਾ ਹੈ।ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਦਫ਼ਤਰਾਂ ਵਿੱਚ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਗਿਆ ਹੈ ਤਾਂ ਪੂਰੇ ਕੰਮਕਾਜ ਉੱਤੇ ਨਜਰ ਰੱਖੀ ਜਾ ਸਕੇ।