ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ। ਦੱਸ ਦੇਈਏ ਕਿ ਤੇਜ਼ ਧੁੱਪ ਕਾਰਣ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਨਵੀਂ ਪੱਛਮੀ ਗੜਬੜੀ ਆਉਣ ਦੀ ਉਮੀਦ ਹੈ। ਇਸ ਕਾਰਨ ਆਉਣ ਵਾਲੇ ਸੱਤ ਦਿਨਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ ਜਾਣ ਦੀ ਸੰਭਾਵਨਾ ਹੈ।
ਤੇਜ਼ੀ ਨਾਲ ਵਧੇਗਾ ਤਾਪਮਾਨ
ਪਿਛਲੇ ਕੁਝ ਦਿਨਾਂ ਤੋਂ ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਸੀ। ਹਾਲਾਂਕਿ ਹੁਣ ਮੌਸਮ ਨੇ ਕਰਵਟ ਬਦਲ ਲਈ ਹੈ ਅਤੇ ਤਾਪਮਾਨ ਵਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਹਫ਼ਤੇ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਵੀ 10 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।