ਪੰਜਾਬ ਵਿੱਚ ਟਰੈਫਿਕ ਪੁਲੀਸ ਹੁਣ Sunroof ਤੋਂ ਬੱਚਿਆਂ ਨੂੰ ਬਾਹਰ ਕੱਢਣ 'ਤੇ ਐਕਸ਼ਨ ਲਿਆ ਜਾਵੇਗਾ। ਪੰਜਾਬ ਦੇ ਵਿਸ਼ੇਸ਼ ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੱਤਰ ਜਾਰੀ ਕਰਕੇ ਹੁਕਮਾਂ ਦੀ ਪੂਰਾ ਕਰਨ ਲਈ ਵੀ ਕਿਹਾ ਹੈ।
ਇਸ ਕਾਰਨ ਲਿਆ ਇਹ ਫੈਸਲਾ
ਪੱਤਰ 'ਚ ਲਿਖਿਆ ਗਿਆ ਹੈ ਕਿ ਬੱਚੇ ਵਾਹਨਾਂ ਦੇ ਸਨਰੂਫ 'ਚੋਂ ਨਿਕਲ ਕੇ ਨੈਸ਼ਨਲ ਹਾਈਵੇ 'ਤੇ ਰੌਲਾ ਪਾਉਂਦੇ ਹਨ। ਜਿਸ ਕਾਰਨ ਹੋਰ ਲੋਕਾਂ ਦਾ ਧਿਆਨ ਭਟਕ ਜਾਂਦਾ ਹੈ ਅਤੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਕਾਰਵਾਈ ਕਰਨ ਦੇ ਦਿੱਤੇ ਹੁਕਮ
ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਚੈਕਿੰਗ ਦੌਰਾਨ ਅਜਿਹੀ ਕੋਈ ਗੱਲ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ।
ਬੈਂਗਲੁਰੂ 'ਚ ਵੀ ਲਾਗੂ ਹੋ ਚੁੱਕਾ ਹੈ ਇਹ ਨਿਯਮ
ਦੱਸ ਦੇਈਏ ਕਿ ਪੰਜਾਬ ਪੁਲਿਸ ਤੋਂ ਪਹਿਲਾਂ ਬੈਂਗਲੁਰੂ ਪੁਲਿਸ ਨੇ ਇਹ ਨਿਯਮ ਲਾਗੂ ਕੀਤਾ ਸੀ। ਕਿਉਂਕਿ ਇਸ ਸਮੇਂ ਲੋਕ ਵਾਹਨਾਂ ਦੇ ਸਨਰੂਫ ਦੀ ਦੁਰਵਰਤੋਂ ਕਰ ਰਹੇ ਹਨ। ਜਿਸ ਕਾਰਨ ਹਾਦਸੇ ਵੱਧ ਰਹੇ ਹਨ। ਪੁਲਿਸ ਨੇ ਹਾਦਸਿਆਂ ਤੋਂ ਬਚਣ ਲਈ ਇਹ ਨਿਯਮ ਬਣਾਇਆ ਹੈ।