ਪੰਜਾਬ ਸਰਕਾਰ 'ਚ ਹੁਣ ਬਿਨਾਂ NOC ਤੋਂ ਰਜਿਸਟਰੀਆਂ ਹੋ ਸਕਣਗੀਆਂ | ਰਾਜਪਾਲ ਗੁਲਾਬ ਚੰਦ ਕਟਾਰੀਆ ਨੇ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਪੰਜਾਬ ਸਰਕਾਰ ਨੇ ਦਿੱਤੀ ਹੈ। NOC ਖਤਮ ਹੋਣ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਸਜ਼ਾ ਹੋਵੇਗੀ।
CM ਮਾਨ ਨੇ ਫ਼ਰਵਰੀ 'ਚ ਕੀਤਾ ਸੀ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਫਰਵਰੀ ਮਹੀਨੇ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਸ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਬਿੱਲ ਵਿਧਾਨ ਸਭਾ 'ਚ ਲਿਆਂਦਾ ਸੀ।
ਇਹ ਬਿੱਲ 3 ਸਤੰਬਰ ਨੂੰ ਵਿਧਾਨ ਸਭਾ 'ਚ ਹੋਇਆ ਸੀ ਪਾਸ
ਸੀਐਮ ਮਾਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ 3 ਸਤੰਬਰ ਨੂੰ ਵਿਧਾਨ ਸਭਾ ਵਿੱਚ 'ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024' ਪੇਸ਼ ਕੀਤਾ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਬਿੱਲ ਨੂੰ ਰਾਜਪਾਲ ਕੋਲ ਭੇਜਿਆ ਗਿਆ, ਜਿੱਥੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ।