ਜਲੰਧਰ ਦੇ ਲੋਹੀਆ ਖਾਸ ਥਾਣੇ ਅਧੀਨ ਆਉਂਦੇ ਪਿੰਡ ਕਰਹਾ ਰਾਮ ਸਿੰਘ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ,ਜਿਥੇ ਨੰਬਰਦਾਰ ਜਗਤਾਰ ਸਿੰਘ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਨੇ ਬਾਥਰੂਮ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ, ਜੋ ਕਿ ਮੂੰਹ ਦੇ ਨੇੜੇ ਵੱਜੀ ਹੋਣ ਕਾਰਣ ਚਿਹਰਾ ਬੁਰੀ ਤਰ੍ਹਾਂ ਵਿਗੜ ਗਿਆ। ਇਸ ਘਟਨਾ ਕਾਰਨ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ।
ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪੁੱਤਰ ਹਰਦੇਵ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਬੈੱਡਰੂਮ ਨਾਲ ਜੁੜੇ ਬਾਥਰੂਮ ਵਿੱਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ।
ਆਪਣੇ ਸੁਸਾਈਡ ਨੋਟ ਵਿੱਚ, ਮ੍ਰਿਤਕ ਜਗਤਾਰ ਸਿੰਘ ਨੇ ਆਪਣੀ ਮੌਤ ਲਈ ਚਾਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਨ੍ਹਾਂ ਵਿੱਚੋਂ ਤਿੰਨ ਉਸਦੇ ਪਿੰਡ ਦੇ ਹਨ ਅਤੇ ਇੱਕ ਪਿੰਡ ਤੋਂ ਬਾਹਰ ਦਾ ਹੈ। ਪੁਲਸ ਨੇ ਇਨ੍ਹਾਂ ਚਾਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਵਿੱਚ ਮ੍ਰਿਤਕ ਜਗਤਾਰ ਸਿੰਘ ਨੇ ਉਪਰੋਕਤ ਚਾਰ ਲੋਕਾਂ 'ਤੇ ਲਗਾਤਾਰ ਉਸਨੂੰ ਤੰਗ ਕਰਨ ਦੇ ਦੋਸ਼ ਲਗਾਏ ਹਨ। ਜਿਸ ਦੇ ਆਧਾਰ 'ਤੇ ਪੁਲਿਸ ਨੇ ਚਾਰਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਮਲਕੀਤ ਸਿੰਘ, ਪ੍ਰੀਤਮ ਸਿੰਘ, ਬਲਵੀਰ ਸਿੰਘ, ਸਾਰੇ ਪਿੰਡ ਕਰਾਹ ਦੇ ਵਸਨੀਕ ਅਤੇ ਵਰਿੰਦਰ ਸਿੰਘ ਵਾਸੀ ਮਲੋਟ ਸ਼ਾਮਲ ਹਨ।