ਰਾਜਸਥਾਨ ਦੇ ਉਦੈਪੁਰ ਦੇਹਾਤ ਵਿੱਚ ਭਾਜਪਾ ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਨੱਥੇ ਖਾਂ ਦਾ ਇੱਕ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਦੂਜੇ ਪਾਸੇ ਨੱਥੇ ਖਾਂ ਦਾਅਵਾ ਕਰ ਰਹੇ ਹਨ ਕਿ ਵੀਡੀਓ 'ਚ ਨਜ਼ਰ ਆ ਰਹੀ ਔਰਤ ਉਸ ਦੀ ਪਤਨੀ ਹੈ ਅਤੇ ਇਹ ਉਸ ਦਾ ਨਿੱਜੀ ਮਾਮਲਾ ਹੈ।
9 ਸਤੰਬਰ ਦੀ ਹੈ ਵੀਡੀਉ
ਇਹ ਵਾਇਰਲ ਵੀਡੀਓ 9 ਸਤੰਬਰ ਦੀ ਦੱਸੀ ਜਾ ਰਹੀ ਹੈ। ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ, ਸਾਡੇ ਕੋਲ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੈ ਕਿ ਵਾਇਰਲ ਵੀਡੀਓ ਨੱਥੇ ਖਾਂ ਦੀ ਹੈ ਜਾਂ ਨਹੀਂ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੇ ਅੱਗੇ ਆ ਕੇ ਸਪੱਸ਼ਟੀਕਰਨ ਵੀ ਦਿੱਤਾ।
ਬਦਨਾਮ ਕਰਨ ਲਈ ਵੀਡੀਉ ਕੀਤੀ ਵਾਇਰਲ
ਨੱਥੇ ਖਾਂ ਨੇ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦਾ ਹਿੱਸਾ ਹੈ, ਜਿਸ 'ਚ ਉਹ ਆਪਣੀ ਪਤਨੀ ਨਾਲ ਗੱਲਬਾਤ ਕਰ ਰਹੇ ਹਨ। ਇਹ ਵੀਡੀਓ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਸਿਆਸੀ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਲਈ ਵਾਇਰਲ ਕੀਤਾ ਗਿਆ ਹੈ। ਨੱਥੇ ਖਾਂ ਨੇ ਕਿਹਾ ਹੈ ਕਿ ਉਹ ਕਾਨੂੰਨੀ ਕਾਰਵਾਈ ਕਰਨਗੇ।