ਜਲੰਧਰ ਦੇ ਇੰਡੀਅਨ ਆਇਲ ਟਰਮੀਨਲ 'ਤੇ ਤੇਲ ਟੈਂਕਰ ਚਾਲਕਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ। ਤੇਲ ਟੈਂਕਰ ਚਾਲਕਾਂ ਨੇ ਇਹ ਫੈਸਲਾ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ. ਨਾਲ ਮੀਟਿੰਗ ਤੋਂ ਬਾਅਦ ਲਿਆ।
ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ 'ਤੇ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਵਾਹਨਾਂ ਵਿੱਚ ਤੇਲ ਭਰਨ ਲਈ ਲੋਕ ਲੰਬੀਆਂ ਲਾਈਨਾਂ ਵਿੱਚ ਖੜ੍ਹੇ ਹਨ। ਲੋਕਾਂ ਵਿੱਚ ਇਹ ਸੁਨੇਹਾ ਜਾ ਰਿਹਾ ਹੈ ਕਿ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ਦਾ ਤੇਲ ਖਤਮ ਹੋ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਬੱਸ ਸੇਵਾ ਵੀ ਪ੍ਰਭਾਵਤ ਹੋਈ ਹੈ।