ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਕਾਰਗਿਲ ਦੀ ਜੰਗ 'ਚ ਆਪਣੀਆਂ ਜਾਨਾਂ ਵਾਰਨ ਵਾਲੇ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
CM ਮਾਨ ਨੇ ਕੀਤਾ ਟਵੀਟ
ਸੀ ਐਮ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕਾਰਗਿਲ ਵਿਜੇ ਦਿਵਸ ਮੌਕੇ ਕਾਰਗਿਲ ਦੀ ਜੰਗ 'ਚ ਆਪਣੀਆਂ ਜਾਨਾਂ ਵਾਰਨ ਵਾਲੇ ਸਾਡੇ ਭਾਰਤੀ ਫੌਜ ਦੇ ਸ਼ਹੀਦ ਜਵਾਨਾਂ ਨੂੰ ਨਿੱਘੀ ਸ਼ਰਧਾਂਜਲੀ। ਸਮੁੱਚਾ ਦੇਸ਼ ਉਹਨਾਂ ਦੀ ਇਸ ਸੂਰਬੀਰਤਾ ਦਾ ਹਮੇਸ਼ਾ ਰਿਣੀ ਰਹੇਗਾ।
ਮੁੱਖ ਮੰਤਰੀ ਦੋ ਦਿਨ ਰਹੇ ਜਲੰਧਰ
ਦੱਸ ਦੇਈਏ ਕਿ ਸੀ ਐਮ ਮਾਨ ਜ਼ਿਮਨੀ ਚੋਣਾਂ ਵਿਚ ਆਪ ਦੀ ਹੋਈ ਜਿੱਤ ਤੋਂ ਬਾਅਦ ਜਲੰਧਰ ਵਾਸੀਆਂ ਦਾ ਧੰਨਵਾਦ ਕਰਨ ਲਈ ਦੋ ਦਿਨ ਜਲੰਧਰ ਰਹੇ ਅਤੇ ਸਰਕਾਰ ਤੁਹਾਡੇ ਦਰਬਾਰ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਲਿਖਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਰਿਕਾਰਡ ਤੋੜ ਜਿੱਤ 'ਚ ਤੁਸੀਂ ਸਾਰਿਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਆਪ ਸਭ ਵਲੰਟੀਅਰਾਂ ਨੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤੁਹਾਨੂੰ ਸਾਰਿਆਂ ਨੂੰ ਸਰਕਾਰ ਅਤੇ ਸੰਸਥਾ ਦੋਵਾਂ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦਾ ਬਹੁਤ ਬਹੁਤ ਧੰਨਵਾਦ।