ਤਰਨਤਾਰਨ ਤੋਂ ਅੱਜ ਸਵੇਰੇ ਇੱਕ ਘਟਨਾ ਸਾਹਮਣੇ ਆਈ ਹੈ। ਤਰਨਤਾਰਨ 'ਚ ਹੋਏ ਇਸ ਮੁਕਾਬਲੇ 'ਚ ਮੁਲਜ਼ਮ ਚੌਕੀ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨਾਲ ਟਕਰਾ ਕੇ ਭੱਜ ਗਿਆ ਅਤੇ ਦੂਜੀ ਚੌਕੀ 'ਤੇ ਜਾ ਕੇ ਉਸ ਨੇ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਗੋਲੀ ਪੁਲਿਸ ਮੁਲਾਜ਼ਮ ਦੀ ਪੱਗ ਨੂੰ ਛੂਹ ਕੇ ਬਾਹਰ ਚਲੀ ਗਈ। ਇਸ ਦੌਰਾਨ ਪੁਲਸ ਨੇ ਵੀ ਗੋਲੀ ਚਲਾ ਦਿੱਤੀ ਜਿਸ ਵਿੱਚ ਮੁਲਜ਼ਮ ਦੀ ਪੈਰ ਵਿੱਚ ਗੋਲੀ ਲੱਗੀ।
ਮੁਲਜ਼ਮ ਹਸਪਤਾਲ ਦਾਖ਼ਲ
ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਘਟਨਾ ਤੜਕੇ ਕਰੀਬ 3 ਵਜੇ ਦੀ ਹੈ। ਡੀਐਸਪੀ ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਵ ਖ਼ਿਲਾਫ਼ ਐਨਡੀਪੀਐਸ ਅਸਲਾ ਐਕਟ ਅਤੇ ਚੋਰੀ ਦੇ ਕਈ ਕੇਸ ਦਰਜ ਹਨ।
ਮੁਲਜ਼ਮ ਨੇ ਪੁਲਿਸ 'ਤੇ ਕੀਤੀ ਫਾਇਰਰਿੰਗ
ਇੱਕ ਮਹੀਨਾ ਪਹਿਲਾਂ ਉਸ ਨੇ ਸੱਚਖੰਡ ਰੋਡ 'ਤੇ ਵੀ ਫਾਇਰਿੰਗ ਕੀਤੀ ਸੀ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਉਸਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕਰ ਦਿੱਤੀ ਸੀ। ਜਦੋਂ ਪੁਲਸ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਸ ਮੁਲਾਜ਼ਮਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਭੱਜ ਗਿਆ। ਜਦੋਂ ਉਸ ਨੂੰ ਦੂਜੇ ਗੇਟ ’ਤੇ ਰੁਕਣ ਲਈ ਕਿਹਾ ਗਿਆ ਤਾਂ ਉਸ ਨੇ ਪੁਲਸ ’ਤੇ ਗੋਲੀ ਚਲਾ ਦਿੱਤੀ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਨੇ ਗੋਲੀ ਚਲਾ ਦਿੱਤੀ ਅਤੇ ਉਸ ਦੀ ਲੱਤ ਵਿੱਚ ਗੋਲੀ ਲੱਗੀ।
ਉਸ ਦੀ ਪੈਰ ਵਿੱਚ ਗੋਲੀ ਲੱਗਣ ਕਾਰਨ ਉਸ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਡੀਐਸਪੀ ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਕੀਤੀ ਫਾਇਰਿੰਗ ਦੌਰਾਨ ਇੱਕ ਗੋਲੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਛੂਹ ਕੇ ਬਾਹਰ ਨਿਕਲ ਗਈ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ ਨਜਾਇਜ਼ ਪਿਸਤੌਲ ਅਤੇ ਆਈ20 ਕਾਰ ਵੀ ਬਰਾਮਦ ਕੀਤੀ ਗਈ ਹੈ। ਉਹ ਤਰਨਤਾਰਨ ਵਿੱਚ ਨਸ਼ਿਆਂ ਦੀ ਤਸਕਰੀ ਵੀ ਕਰਦਾ ਸੀ।