ਦਿੱਲੀ ਅਤੇ ਨੋਇਡਾ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ੁੱਕਰਵਾਰ ਸਵੇਰੇ ਦਿੱਲੀ ਅਤੇ ਨੋਇਡਾ ਦੇ ਦੋ ਸਕੂਲਾਂ ਨੂੰ ਇੱਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਫਿਲਹਾਲ ਬੰਬ ਅਤੇ ਡਾਗ ਸਕੁਐਡ - ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਸਕੂਲਾਂ ਦੀ ਤਲਾਸ਼ੀ ਲੈ ਰਹੀ ਹੈ।
ਵਿਦਿਆਰਥੀਆਂ ਨੂੰ ਵਾਪਸ ਭੇਜ ਦਿੱਤਾ ਗਿਆ
ਨਾਲ ਹੀ ਸਕੂਲ ਪ੍ਰਬੰਧਨ ਨੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਹੈ ਅਤੇ ਇਮਾਰਤ ਨੂੰ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ।
2 ਦਿਨ ਪਹਿਲਾਂ ਵੀ ਇੱਕ ਧਮਕੀ ਭਰੀ ਈਮੇਲ ਮਿਲੀ ਸੀ।
ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵੀ ਨੋਇਡਾ ਦੇ ਇੱਕ ਸਕੂਲ ਨੂੰ ਧਮਕੀ ਭਰੀ ਮੇਲ ਮਿਲੀ ਸੀ, ਜੋ ਕਿ ਉਸੇ ਸਕੂਲ ਦੇ ਇੱਕ ਬੱਚੇ ਵਲੋਂ ਭੇਜੀ ਗਈ ਸੀ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਕਿ ਧਮਕੀ ਭਰੀ ਮੇਲ ਉਸੇ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਨੇ ਭੇਜੀ ਸੀ।