ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਾਹੀਂ ਇੱਕ ਖ਼ਾਸ ਜਾਣਕਾਰੀ ਸਾਂਝਾ ਕੀਤੀ ਹੈ।
ਉਹਨਾਂ ਐਕਸ 'ਤੇ ਟਵੀਟ ਕਰਦਿਆ ਲਿਖਿਆ- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ।ਇਹ ਦਸੰਬਰ ਦੇ ਅੱਧ ਤੋਂ ਸ਼ੁਰੂ ਹੋਵੇਗਾ। ਹੁਣ ਬੱਚਿਆਂ ਦੇ ਪਰਿਵਾਰਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਜੇਕਰ ਉਨ੍ਹਾਂ ਦੇ ਬੱਚੇ ਸਕੂਲ ਤੋਂ ਗੈਰ-ਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਫੋਨ 'ਤੇ ਅਲਰਟ ਸੁਨੇਹਾ ਮਿਲੇਗਾ ਜਿਵੇਂ ਕਿ ਪ੍ਰਾਈਵੇਟ ਸਕੂਲਾਂ ਵਿੱਚ ਹੁੰਦਾ ਹੈ।
ਲੋਕਾਂ ਨੇ ਕੀਤੀ ਪ੍ਰਸ਼ੰਸਾ
ਸੋਸ਼ਲ ਮੀਡੀਆ 'ਤੇ ਲੋਕ ਸਿੱਖਿਆ ਮੰਤਰੀ ਦੇ ਇਸ ਫੈਸਲੇ ਦੀ ਸ਼ਲਾਘਾ ਕਰ ਰਹੇ ਹਨ। ਲਵਜੀਤ ਗਰੇਵਾਲ ਨਾਂ ਦੇ ਯੂਜ਼ਰ ਨੇ ਲਿਖਿਆ ਕਿ ਇਹ ਬਹੁਤ ਵਧੀਆ ਉਪਰਾਲਾ ਹੈ। ਰਵੀ ਗਿੱਲ ਨਾਮ ਦੀ ਇੱਕ ਮਹਿਲਾ ਯੂਜ਼ਰ ਨੇ ਲਿਖਿਆ ਕਿ ਸਿੱਖਿਆ ਪ੍ਰਣਾਲੀ 'ਚ ਸੁਧਾਰ ਲਈ ਇਹ ਇੱਕ ਵਧੀਆ ਕਦਮ ਹੈ। ਇਸ ਤੋਂ ਇੱਕ ਸਕਾਰਾਤਮਕ ਸੰਕੇਤ ਮਿਲੇਗਾ।