ਪੰਜਾਬ ਦੇ ਪਾਣੀਆਂ 'ਤੇ ਸਿਰਫ ਪੰਜਾਬ ਦਾ ਹੱਕ, ਇਸ 'ਤੇ ਕੋਈ ਵੀ ਬੁਰੀ ਨਜ਼ਰ ਨਾ ਰੱਖੇ: CM ਮਾਨ

chandigarh news, latest news, punjab's waters, cm maan

ਪੰਜਾਬ ਦੇ ਪਾਣੀਆਂ 'ਤੇ ਸਿਰਫ ਪੰਜਾਬ ਦਾ ਹੱਕ, ਇਸ 'ਤੇ ਕੋਈ ਵੀ ਬੁਰੀ ਨਜ਼ਰ ਨਾ ਰੱਖੇ: CM ਮਾਨ

ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿਚ ਅੱਜ ਸੀ ਐਮ ਮਾਨ ਨੇ ਪਾਣੀਆਂ ਦੇ ਮੁੱਦੇ ਉਤੇ ਬੋਲਦੇ ਹੋਏ ਕਿਹਾ ਕਿ ਅੱਜ ਪੰਜਾਬ ਸਿਰਫ ਪਾਣੀਆਂ ਦੇ ਨਾਂ ਦਾ ਸੂਬਾ ਬਣ ਕੇ ਰਹਿ ਗਿਆ ਹੈ। ਸਾਡਾ ਧਰਤੀ ਵਾਲਾ ਪਾਣੀ ਵੀ ਪਹੁੰਚ ਤੋਂ ਦੂਰ ਹੋ ਗਿਆ ਅਤੇ 80 ਫ਼ੀਸਦੀ ਤੋਂ ਉੱਪਰ ਸਾਡੇ ਜ਼ੋਨ ਡਾਰਕ ਜ਼ੋਨ 'ਚ ਚਲੇ ਗਏ। 

ਇਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਿਮਾਚਲ ਪ੍ਰਦੇਸ਼ ਵੱਲੋਂ ਬਿਜਲੀ ਉਤਪਾਦਨ ਲਈ ਇਸਤੇਮਾਲ ਕੀਤੇ ਜਾਣ ਵਾਲੇ ਪਾਣੀ 'ਤੇ ਵਾਟਰ ਸੈੱਸ ਲਾਉਣ ਲਈ ਜਾਰੀ ਕੀਤੇ ਆਰਡੀਨੈਂਸ ਖ਼ਿਲਾਫ਼ ਮਤਾ ਪੇਸ਼ ਕੀਤਾ। ਮੁੱਖ ਮੰਤਰੀ ਮਾਨ ਨੇ ਹਿਮਾਚਲ ਵੱਲੋਂ ਲਾਏ ਜਾਣ ਵਾਲੇ ਵਾਟਰ ਸੈੱਸ ਨੂੰ ਗਲਤ ਦੱਸਿਆ ਹੈ।

ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀ 'ਤੇ ਪੰਜਾਬ ਦਾ ਹੱਕ ਹੈ ਅਤੇ ਇਸ 'ਤੇ ਕੋਈ ਵੀ ਬੁਰੀ ਨਜ਼ਰ ਨਾ ਰੱਖੇ। ਅਸੀਂ ਧਰਤੀ ਅਤੇ ਦਰਿਆਵਾਂ ਵਾਲਾ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਝੋਨੇ ਦਾ ਬਦਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਹਰ ਵਾਰੀ ਸਾਡਾ ਧਿਆਨ ਭਟਕਾਉਣ ਲਈ ਕੋਈ ਨਾ ਕੋਈ ਮੁੱਦਾ ਖੜ੍ਹਾ ਕਰ ਦਿੱਤਾ ਜਾਂਦਾ ਹੈ। 

 ਇਸ ਦੌਰਾਨ ਮਾਨ ਨੇ ਕੇਂਦਰ ਸਰਕਾਰ 'ਤੇ ਵੀ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਪਹਿਲਾਂ ਅਸੀਂ ਪਾਣੀਆਂ ਲਈ ਹਰਿਆਣੇ ਨਾਲ ਲੜੀ ਜਾਂਦੇ ਸੀ ਅਤੇ ਹੁਣ ਹਿਮਾਚਲ ਨਾਲ ਸਾਨੂੰ ਲੜਾਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਿਮਾਚਲ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਅਜਿਹਾ ਕੁੱਝ ਨਾ ਕਰੋ, ਜਿਸ ਨਾਲ ਸੂਬਿਆਂ ਦਾ ਰੌਲਾ ਪੈਂਦਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਹਿਮਾਚਲ ਦੇ ਇਸ ਆਰਡੀਨੈਂਸ ਦਾ ਵਿਰੋਧ ਕਰਦੇ ਹਾਂ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵੱਲੋਂ ਸਰਬ ਸੰਮਤੀ ਨਾਲ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ।

ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
     
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ

Mar 22 2023 5:07PM
chandigarh news, latest news, punjab's waters, cm maan
Source:

ਨਵੀਂ ਤਾਜੀ

ਸਿਆਸੀ