ਪੱਛਮੀ ਬੰਗਾਲ ਵਿੱਚ ਇੱਕ ਸਿੱਖ IPS ਅਫਸਰ ਨੂੰ ਇੱਕ ਭਾਜਪਾ ਆਗੂ ਨੇ ਖਾਲਿਸਤਾਨੀ ਕਿਹਾ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹੁਣ ਇਸ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਨੂੰ ਬੇਹੱਦ ਨਿੰਦਣਯੋਗ ਦੱਸਿਆ ਹੈ ਅਤੇ ਕਿਹਾ ਹੈ ਕਿ ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸੀਐਮ ਮਾਨ ਨੇ ਕੀਤਾ ਇਹ ਟਵੀਟ
ਸੀਐਮ ਮਾਨ ਨੇ ਐਕਸ 'ਤੇ ਟਵੀਟ ਕੀਤਾ ਹੈ ਕਿ ਭਾਜਪਾ ਦੇ ਇੱਕ ਆਗੂ ਵੱਲੋਂ ਬੰਗਾਲ ਦੇ ਇੱਕ ਸਿੱਖ IPS ਅਧਿਕਾਰੀ ਨੂੰ ਗੱਦਾਰ ਕਹਿਣਾ ਅਤਿ ਨਿੰਦਣਯੋਗ ਹੈ। ਸ਼ਾਇਦ ਭਾਜਪਾ ਨੂੰ ਇਹ ਨਹੀਂ ਪਤਾ ਕਿ ਅੱਜ ਤੱਕ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਇਸ ਦੀ ਆਜ਼ਾਦੀ ਨੂੰ ਕਾਇਮ ਰੱਖਣ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ...ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਮਜੀਠੀਆ ਨੇ ਵੀ ਕਿਹਾ- ਕਾਰਵਾਈ ਹੋਣੀ ਚਾਹੀਦੀ
ਟਵਿੱਟਰ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਲਿਖਿਆ ਕਿ ਮੈਂ ਭਾਜਪਾ ਲੀਡਰਸ਼ਿਪ ਨੂੰ ਇਸ ਖਿਲਾਫ ਸਖਤ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ ਕਿਉਂਕਿ ਕਿਸੇ ਵੀ ਸਿੱਖ ਅਫਸਰ ਖਿਲਾਫ ਨਫਰਤੀ ਅਪਰਾਧ ਬਹੁਤ ਹੀ ਨਿੰਦਣਯੋਗ ਹੈ।