ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਪ੍ਰਚਾਰ ਦੌਰਾਨ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਗੁੱਸੇ 'ਚ ਲੋਕ ਉਸ ਨਾਲ ਬਹਿਸ ਕਰਨ ਲੱਗੇ। ਜਿਸ ਤੋਂ ਬਾਅਦ ਉਹ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਕਰਮਜੀਤ ਅਨਮੋਲ ਲੋਕਾਂ ਨੂੰ ਇਸ ਮਾਮਲੇ 'ਤੇ ਸ਼ਾਂਤੀ ਨਾਲ ਗੱਲ ਕਰਨ ਲਈ ਕਹਿ ਰਹੇ ਹਨ ਪਰ ਲੋਕ 'ਆਪ' ਖਿਲਾਫ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ।
ਬਿਕਰਮ ਮਜੀਠੀਆ ਨੇ ਵੀ ਨਿਸ਼ਾਨਾ ਸਾਧਿਆ
ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵੀ ਬਿਆਨ ਦਿੱਤਾ ਹੈ। ਐਕਸ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਸੀ ਐਮ ਮਾਨ ਨੇ ਕਿਸਾਨਾਂ ਨਾਲ ਝੂਠੇ ਵਾਅਦੇ ਕੀਤੇ ਹਨ, ਜਿਸ ਕਾਰਨ ਅੱਜ ਲੋਕ ਆਪ ਉਮੀਦਵਾਰਾਂ ਨੂੰ ਸਵਾਲ ਕਰ ਰਹੇ ਹਨ ਅਤੇ ਉਨ੍ਹਾਂ ਦੇ ਵਾਅਦੇ ਯਾਦ ਕਰਵਾ ਰਹੇ ਹਨ।