ਪੰਜਾਬ ਦੇ 17 ਜ਼ਿਲਿਆਂ 'ਚ ਆਰੇਂਜ ਅਲਰਟ, ਗੜੇਮਾਰੀ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ
ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।
ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ
ਬਾਕੀ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਅਲਰਟ
ਇਸ ਦੇ ਨਾਲ ਹੀ ਚੰਡੀਗੜ੍ਹ ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਅੰਮ੍ਰਿਤਸਰ ਵਿੱਚ ਅੱਜ ਬੱਦਲਵਾਈ ਰਹੇਗੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 14 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਇਸ ਦੇ ਨਾਲ ਹੀ ਅੱਜ ਲੁਧਿਆਣਾ ਵਿੱਚ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
'Western Disturbance Active','Chandigarh Punjab Haryana weather update','Orange alert'