ਜਲੰਧਰ ਵਿਚ ਬੀਤੇ ਦਿਨ ਪਏ ਮੀਂਹ ਤੋਂ ਬਾਅਦ ਅੱਜ ਫਿਰ ਮੀਂਹ ਕਾਰਣ ਠੰਡ ਵਧਾ ਦਿੱਤੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਸਵੇਰੇ 4 ਵਜੇ ਤੋਂ ਹੀ ਮੀਂਹ ਪੈ ਰਿਹਾ ਹੈ।ਜਲੰਧਰ ਦੇ ਨਾਲ-ਨਾਲ ਲੁਧਿਆਣਾ ਵਿੱਚ ਵੀ ਮੀਂਹ ਪੈ ਰਿਹਾ ਹੈ।
ਠੰਡ ਨੇ ਦਿੱਤੀ ਦਸਤਕ
ਪੂਰੇ ਪੰਜਾਬ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੀਂਹ ਕਾਰਣ ਠੰਡ ਨੇ ਵੀ ਦਸਤਕ ਦੇ ਦਿੱਤੀ ਹੈ। ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਅਤੇ ਮੀਂਹ ਸ਼ੁਰੂ ਹੋ ਗਿਆ ਹੈ। ਸਵੇਰ ਸਮੇਂ ਜਿਵੇਂ ਘੁੱਪ ਹਨੇਰਾ ਛਾ ਗਿਆ ਤੇ ਗੁੜ੍ਹੇ ਬੱਦਲ ਛਾਏ ਹੋਏ ਸਨ।
ਇਨ੍ਹਾਂ ਜ਼ਿਲ੍ਹਿਆਂ 'ਚ ਆਰੇਂਜ ਅਲਰਟ
ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਅੱਜ ਪੰਜਾਬ ਭਰ ਵਿੱਚ ਮੀਂਹ ਪੈ ਸਕਦਾ ਹੈ।
ਹੇਠਾਂ ਡਿੱਗਿਆ ਤਾਪਮਾਨ
ਐਤਵਾਰ ਨੂੰ ਪੰਜਾਬ ਦੇ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸ਼ਾਮ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ।