ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਵੀਰਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪਿਆ। ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਫਿਰ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਹਾਲਾਂਕਿ ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ 'ਚ ਹਲਕੀ ਬਾਰਿਸ਼ ਹੋ ਰਹੀ ਹੈ। ਵਿਭਾਗ ਅਨੁਸਾਰ ਚੰਡੀਗੜ੍ਹ, ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ ਵਿੱਚ ਅੱਜ ਤੋਂ 3 ਦਿਨਾਂ ਤੱਕ ਗਰਜ ਅਤੇ ਗੜੇਮਾਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ। 4 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। 4 ਜਨਵਰੀ ਨੂੰ ਹਰਿਆਣਾ ਭਰ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ ਅੱਜ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ ਪਰ ਐਤਵਾਰ ਨੂੰ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
ਹਿਮਾਚਲ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ
ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕੇ ਹੋਏ ਹਨ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਸਾਫ ਰਿਹਾ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਕ 3 ਫਰਵਰੀ ਦੀ ਰਾਤ ਤੋਂ ਸੂਬੇ 'ਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।